ਸੰਸਦ ਮੈਂਬਰ ਵੱਲੋਂ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦੀ ਧਮਕੀ ਦੇਣ ‘ਤੇ ਵਿਧਾਇਕ ਦੀ ਨਿਖੇਧੀ
ਸ਼ਹਿਣਾ/ਬਿਊਰੋ ਨਿਊਜ਼ : ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਸ਼ਹਿਣਾ ਦੀ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਥੱਪੜ ਮਾਰਨ ਦੀ ਦਿੱਤੀ ਧਮਕੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਜਮਹੂਰੀਅਤ ਦੀ ਜੜ੍ਹ ‘ਤੇ ਹਮਲਾ ਕਰਾਰ ਦਿੱਤਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਉਗੋਕੇ ਖਿਲਾਫ ਕੇਸ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਧਮਕੀਆਂ ਦੇ ਰਹੇ ਹਨ ਕਿ ਅਗਲੀਆਂ ਚੋਣਾਂ ਵਿੱਚ ‘ਆਪ’ ਦੇ ਹੀ ਸਰਪੰਚ ਬਣਾਏ ਜਾਣਗੇ। ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੰਗ ਤਹਿਤ ਕੌਮਾਂਤਰੀ ਪੱਧਰ ‘ਤੇ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਸ਼ਹਿਣਾ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਮੌਜੂਦ 70 ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤ ਯੂਨੀਅਨ ਪੰਜਾਬ ਨੇ ਮੀਟਿੰਗ ਕਰਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਅਸੱਭਿਅਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੀ ਨਿਖੇਧੀ ਕੀਤੀ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕਸਬਾ ਸ਼ਹਿਣਾ ਵਿੱਚ ਲਾਭ ਸਿੰਘ ਉਗੋਕੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪੁੱਜੇ ਸਨ, ਜਿੱਥੇ ਉਨ੍ਹਾਂ ਕਲੀਨਿਕ ਦਾ ਵਿਰੋਧ ਕਰ ਰਹੇ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਥੱਪੜ ਮਾਰ ਕੇ ਜੇਲ੍ਹ ਵਿੱਚ ਸੁੱਟਣ ਦੀ ਧਮਕੀ ਦਿੱਤੀ ਸੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …