21.1 C
Toronto
Friday, September 18, 2026
spot_img
Homeਪੰਜਾਬਅਰਵਿੰਦ ਕੇਜਰੀਵਾਲ ਖਿਲਾਫ ਦਰਜ ਮਾਨਹਾਨੀ ਦਾ ਕੇਸ ਬਠਿੰਡਾ ਕੋਰਟ ਨੇ ਕੀਤਾ ਖਾਰਜ

ਅਰਵਿੰਦ ਕੇਜਰੀਵਾਲ ਖਿਲਾਫ ਦਰਜ ਮਾਨਹਾਨੀ ਦਾ ਕੇਸ ਬਠਿੰਡਾ ਕੋਰਟ ਨੇ ਕੀਤਾ ਖਾਰਜ

ਅਰਵਿੰਦ ਕੇਜਰੀਵਾਲ ਖਿਲਾਫ ਦਰਜ ਮਾਨਹਾਨੀ ਦਾ ਕੇਸ ਬਠਿੰਡਾ ਕੋਰਟ ਨੇ ਕੀਤਾ ਖਾਰਜਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਨੇ ਕੇਜਰੀਵਾਲ ਖਿਲਾਫ਼ ਕੀਤਾ ਸੀ ਕੇਸ
ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਦੀ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਅਤੇ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ਼ ਦਰਜ ਕਰਵਾਏ ਗਏ ਮਾਨਹਾਨੀ ਦੇ ਕੇਸ ਨੂੰ ਬਠਿੰਡਾ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਕੇਸ ਵਿਚ ਜੈਜੀਤ ਸਿੰਘ ਜੌਹਨ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਸੀ ਕਿ ਉਹ ‘ਜੋਜੋ’ ਦੇ ਨਾਮ ਨਾਲ ਮਸ਼ਹੂਰ ਹਨ। ਜਦਕਿ ਅਰਵਿੰਦ ਕੇਜਰੀਵਾਲ ਨੇ ਬਠਿੰਡਾ ’ਚ ਵਪਾਰੀਆਂ ਨਾਲ ਕੀਤੀ ਗਈ ਇਕ ਮੀਟਿੰਗ ਦੌਰਾਨ ਕਿਹਾ ਸੀ ਕਿ ਉਹ ਬਠਿੰਡਾ ਦੇ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਉਣਗੇ। ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦਦ ਸਿਆਸੀ ਹਲਕਿਆਂ ਵਿਚ ਕਾਫ਼ੀ ਹਲਚਲ ਹੋਈ ਸੀ। ਇਸ ’ਤੇ ਇਤਰਾਜ਼ ਪ੍ਰਗਟਾਉਂਦਿਆ ਜੈਜੀਤ ਨੇ ਕਿਹਾ ਸੀ ਕਿ ਇਸ ਤਰ੍ਹਾਂ ਕਹਿਣ ਨਾਲ ਉਨ੍ਹਾਂ ਦੀ ਛਵੀ ਖਰਾਬ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਆਪਣੇ ਵਕੀਲ ਰਾਹੀਂ ਬਠਿੰਡਾ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਸੀ। ਪ੍ਰੰਤੂ ਬਠਿੰਡਾ ਕੋਰਟ ਨੇ ਕੇਜਰੀਵਾਲ ਨੂੰ ਬਿਨਾ ਕੋਈ ਸੰਮਨ ਭੇਜਿਆ ਇਸ ਕੇਸ ਨੂੰ ਮੁੱਢੋਂ ਖਾਰਜ ਕਰ ਦਿੱਤਾ ਹੈ, ਜੋ ਕਿ ਜੈਜੀਤ ਜੌਹਲ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

 

RELATED ARTICLES
POPULAR POSTS