ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸੀ ਮਨਮੀਤ ਅਲੀਸ਼ੇਰ
ਬ੍ਰਿਸਬੇਨ : ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ ਗਿਆ। ਮ੍ਰਿਤਕ ਦਾ ਨਾਮ ਮਨਮੀਤ ਅਲੀਸ਼ੇਰ ਸੀ ਤੇ ਉਹ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲ਼ੀਸ਼ੇਰ ਦਾ ਰਹਿਣ ਵਾਲਾ ਸੀ। ਮਨਮੀਤ ਅਲੀਸ਼ੇਰ ਬ੍ਰਿਸਬੇਨ ਵਿੱਚ ਬੱਸ ਡਰਾਈਵਰ ਸੀ। ਮਿਲੀ ਜਾਣਕਾਰੀ ਅਨੁਸਾਰ ਮਨਮੀਤ ਬੱਸ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਬੱਸ ਵਿੱਚ ਸਵਾਰ ਇੱਕ ਵਿਅਕਤੀ ਉੱਠਿਆ ਤੇ ਉਸ ਨੇ ਮਨਮੀਤ ਉੱਤੇ ਕੋਈ ਜਲਣਸ਼ੀਲ ਪਦਾਰਥ ਪਾ ਦਿੱਤਾ। ਇਸ ਕਾਰਨ ਉਸ ਨੂੰ ਅੱਗ ਲੱਗ ਗਈ ਤੇ ਮੌਕੇ ਉੱਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਸਮੇਂ ਬੱਸ ਵਿੱਚ ਛੇ ਸਵਾਰੀਆਂ ਸਨ ਜਿਨ੍ਹਾਂ ਨੇ ਬਹੁਤ ਹੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇੱਕ ਟੈਕਸੀ ਡਰਾਈਵਰ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਬੱਸ ਵਿੱਚ ਦਾਖਲ ਹੋ ਕੇ ਸਵਾਰੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ। ਪੁਲਿਸ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ 48 ਸਾਲ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮਨਮੀਤ ਬ੍ਰਿਸਬੇਨ ਵਿੱਚ ਗਾਇਕ ਵਜੋਂ ਵੀ ਵਿਚਰ ਰਿਹਾ ਸੀ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …