Home / ਪੰਜਾਬ / ਪੰਜਾਬ ਦੇ 36 ਅਧਿਆਪਕ ਟ੍ਰੇਨਿੰਗ ਲੈਣ ਲਈ ਸਿੰਗਾਪੁਰ ਲਈ ਹੋਏ ਰਵਾਨਾ

ਪੰਜਾਬ ਦੇ 36 ਅਧਿਆਪਕ ਟ੍ਰੇਨਿੰਗ ਲੈਣ ਲਈ ਸਿੰਗਾਪੁਰ ਲਈ ਹੋਏ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡੀ ਦੇ ਕੀਤਾ ਰਵਾਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 36 ਅਧਿਆਪਕ ਪੜ੍ਹਾਈ ਦੀ ਆਧੁਨਿਕ ਤਕਨੀਕ ਦੀ ਟੇ੍ਰਨਿੰਗ ਲੈਣ ਲਈ ਅੱਜ ਸਿੰਗਾਪੁਰ ਲਈ ਰਵਾਨਾ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਉਨ੍ਹਾਂ ਨੂੰ ਰਵਾਨਾ ਕੀਤਾ। ਚੰਡੀਗੜ੍ਹ ਤੋਂ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਦੀ ਬੱਸ ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਲਈ ਰਵਾਨਾ ਹੋਈ ਅਤੇ ਦਿੱਲੀ ਏਅਰਪੋਰਟ ਤੋਂ ਇਹ ਅਧਿਆਪਕ ਜਹਾਜ਼ ਰਾਹੀਂ ਸਿੰਗਾਪੁਰ ਜਾਣਗੇ। ਸਿੰਗਾਪੁਰ ਜਾਣ ਵਾਲਾ ਅਧਿਆਪਕਾਂ ਦਾ ਇਹ ਪਹਿਲਾ ਬੈਚ 6 ਤੋਂ 10 ਫਰਵਰੀ ਤੱਕ ਸਿੰਗਾਪੁਰ ’ਚ ਪ੍ਰੋਫੈਸ਼ਨਲ ਟੀਚਿੰਗ ਦੀ ਟ੍ਰੇਨਿੰਗ ਲੈਣ ਵਾਲੇ ਸੈਮੀਨਾਰ ਵਿਚ ਸ਼ਾਮਲ ਹੋਣਗੇ। ਜਿਸ ਤੋਂ ਬਾਅਦ 11 ਫਰਵਰੀ ਨੂੰ 36 ਅਧਿਆਪਕਾਂ ਦਾ ਇਹ ਪਹਿਲਾ ਬੈਚ ਪੰਜਾਬ ਵਾਪਸ ਪਰਤੇਗਾ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਗਾਪੁਰ ਭੇਜਣ ਲਈ ਚੁਣੇ ਗਏ 36 ਅਧਿਆਪਕਾਂ ਨਾਲ ਇਕ ਮੀਟਿੰਗ ਕਰਕੇ ਇਨ੍ਹਾਂ ਨੂੰ ਸਿੰਗਾਪੁਰ ਭੇਜਣ ਦਾ ਐਲਾਨ ਕੀਤਾ ਸੀ।

 

Check Also

ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …