-8.3 C
Toronto
Wednesday, January 21, 2026
spot_img
Homeਪੰਜਾਬਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪਾਰਟੀ ਵੱਲੋਂ ਭੇਜੇ ਨੋਟਿਸ ਦਾ ਦਿੱਤਾ...

ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪਾਰਟੀ ਵੱਲੋਂ ਭੇਜੇ ਨੋਟਿਸ ਦਾ ਦਿੱਤਾ ਜਵਾਬ

ਕਿਹਾ : ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫੈਸਲਾ ਚੰਗਾ ਲੱਗੇ, ਉਹ ਲਿਆ ਜਾਵੇ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਪਾਰਟੀ ਵੱਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦਾ ਅੱਜ ਜਵਾਬ ਦੇ ਦਿੱਤਾ ਹੈ। ਉਨ੍ਹਾਂ ਇਹ ਜਵਾਬ ਇਕ ਟਵੀਟ ਰਾਹੀਂ ਦਿੱਤਾ, ਜਿਸ ’ਚ ਉਨ੍ਹਾਂ ਲਿਖਿਆ ਕਿ ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫੈਸਲਾ ਚੰਗਾ ਲਗਦਾ ਹੈ, ਉਹ ਲੈ ਸਕਦੀ ਹੈ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਅਤੇ ਉਨ੍ਹਾਂ ਲੋਕਾਂ ਲਈ ਵਧੀਆ ਹੀ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ। ਪ੍ਰਨੀਤ ਕੌਰ ਨੇ ਕਿਹਾ ਕਿ ਮੈਂ ਜਨਤਾ ਦੀ ਸੇਵਾ ਕਰਦੀ ਹਾਂ ਅਤੇ ਅੱਗੇ ਤੋਂ ਵੀ ਕਰਦੀ ਰਹਾਂਗੀ ਅਤੇ ਫੈਸਲਾ ਪਾਰਟੀ ਉਪਰ ਛੱਡਦੀ ਹਾਂ। ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਉਹ ਜਨਤਾ ਹੀ ਮੇਰੀ ਤਾਕਤ ਹੈ ਅਤੇ ਬਾਕੀ ਸਭ ਕੁਝ ਉਸ ਤੋਂ ਬਾਅਦ ਵਿਚ ਆਉਂਦਾ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਰਾਜਾ ਵੜਿੰਗ ਨੇ ਪ੍ਰਨੀਤ ਕੌਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪ ਲਗਾਏ ਸਨ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਵੀ ਕਿਹਾ ਗਿਆ ਸੀ, ਜਿਸ ਦਾ ਜਵਾਬ ਉਨ੍ਹਾਂ ਅੱਜ ਟਵੀਟ ਰਾਹੀਂ ਦੇ ਦਿੱਤਾ।

 

RELATED ARTICLES
POPULAR POSTS