Breaking News
Home / ਪੰਜਾਬ / ਚੰਡੀਗੜ੍ਹ ’ਤੇ ਹਿਮਾਚਲ ਵੀ ਜਤਾਉਣ ਲੱਗਾ ਆਪਣਾ ਹੱਕ

ਚੰਡੀਗੜ੍ਹ ’ਤੇ ਹਿਮਾਚਲ ਵੀ ਜਤਾਉਣ ਲੱਗਾ ਆਪਣਾ ਹੱਕ

ਹਿਮਾਚਲ ਦੇ ਡਿਪਟੀ ਸੀਐਮ ਬੋਲੇ : ਚੰਡੀਗੜ੍ਹ ’ਚ 7.19 ਫੀਸਦੀ ਜ਼ਮੀਨ ’ਤੇ ਸਾਡਾ ਹੱਕ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ’ਤੇ ਪੰਜਾਬ ਅਤੇ ਹਰਿਆਣਾ ਦੀ ਚੱਲ ਰਹੀ ਲੜਾਈ ਵਿਚ ਹੁਣ ਹਿਮਾਚਲ ਪ੍ਰਦੇਸ਼ ਦੀ ਵੀ ਐਂਟਰੀ ਹੋ ਗਈ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਚੰਡੀਗੜ੍ਹ ’ਤੇ ਆਪਣਾ ਦਾਅਵਾ ਠੋਕ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਚੰਡੀਗੜ੍ਹ ਦੀ 7.19 ਫੀਸਦੀ ਜ਼ਮੀਨ ’ਤੇ ਹਿਮਾਚਲ ਦਾ ਹੱਕ ਹੈ ਅਤੇ ਅਸੀਂ ਆਪਣੇ ਇਸ ਹੱਕ ਨੂੰ ਲੈ ਕੇ ਰਹਾਂਗੇ। ਅਗਨੀਹੋਤਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਕਾਨੂੰਨੀ ਕਦਮ ਵੀ ਉਠਾਵਾਂਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਬੋਲਦੇ ਹੋਏ ਕਿਹਾ ਸੀ ਕਿ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਚੰਡੀਗੜ੍ਹ ਪੰਜਾਬ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ 1966 ਵਿਚ ਪਾਸ ਹੋਏ ਪੰਜਾਬ ਪੁਨਰਗਠਨ ਐਕਟ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਹੋਂਦ ਵਿਚ ਆਇਆ ਸੀ। ਐਕਟ ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ 60 ਪ੍ਰਤੀਸ਼ਤ ਕਰਮਚਾਰੀ ਪੰਜਾਬ ਤੋਂ ਅਤੇ 40 ਪ੍ਰਤੀਸ਼ਤ ਕਰਮਚਾਰੀ ਹਰਿਆਣਾ ਤੋਂ ਹੋਣਗੇ। ਉਸੇ ਸਮੇਂ ਤੋਂ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ ਅਤੇ ਰਹੇਗੀ ਵੀ। ਖੱਟਰ ਨੇ ਕਿਹਾ ਸੀ ਕਿ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹੈ ਅਤੇ ਰਹੇਗਾ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …