ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਫਿਰ ਪੁੱਛਗਿੱਛ ਲਈ ਬੁਲਾ ਸਕਦੀ ਹੈ ਵਿਜੀਲੈਂਸ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਵਿਚ ਕਰੋੜਾਂ ਰੁਪਏ ਦੇ ਹੋਏ ਸਿੰਚਾਈ ਘੁਟਾਲੇ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਦੀ ਜਾਂਚ ਦਾ ਫੋਕਸ ਹੁਣ ਦੋਵੇਂ ਸਾਬਕਾ ਮੰਤਰੀਆਂ ’ਤੇ ਆ ਗਿਆ ਹੈ। ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਜੀਲੈਂਸ ਹੁਣ ਤੀਜੀ ਵਾਰ ਪੁੱਛਗਿੱਛ ਲਈ ਬੁਲਾ ਸਕਦੀ ਹੈ। ਕਿਉਂਕਿ ਵਿਜੀਲੈਂਸ ਦੀ ਜਾਂਚ ਟੀਮ ਨੇ ਦੋਵੇਂ ਸਾਬਕਾ ਮੰਤਰੀਆਂ ਵਲੋਂ ਦਿੱਤੇ ਗਏ ਆਪਣੀ ਜਾਇਦਾਦ ਦੇ ਬਿਓਰੇ ਦੀ ਕਰਾਸ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਜੀਲੈਂਸ ਦੀ ਰਡਾਰ ’ਤੇ ਉਕਤ ਦੋਵੇਂ ਮੰਤਰੀਆਂ ਤੋਂ ਇਲਾਵਾ ਰਿਟਾਇਰਡ ਆਈਏਐਸ ਅਧਿਕਾਰੀ ਸਰਵੇਸ਼ ਕੌਸ਼ਲ ਅਤੇ ਕਾਹਨ ਸਿੰਘ ਪੰਨੂ ਵੀ ਹਨ। ਵਿਜੀਲੈਂਸ ਦੀ ਜਾਂਚ ਟੀਮ ਇਨ੍ਹਾਂ ਅਧਿਕਾਰੀਆਂ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ ਅਤੇ ਇਨ੍ਹਾਂ ਦੀ ਜਾਇਦਾਦ ਦੀ ਵੀ ਕਰਾਸ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਕਾਰੀਆਂ ਕੋਲੋਂ ਇਨ੍ਹਾਂ ਦੇ ਸੇਵਾ ਕਾਲ ਦੇ ਦੌਰਾਨ ਟੈਂਡਰ ਪ੍ਰਕਿਰਿਆ ਤੋਂ ਲੈ ਕੇ ਪੇਮੈਂਟ ਅਤੇ ਫਾਈਲ ਕਲੀਰਿੰਗ ਨਾਲ ਸਬੰਧਤ ਸਵਾਲ-ਜਵਾਬ ਕੀਤੇ ਜਾ ਚੁੱਕੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਪੰਜਾਬ ਦੇ ਸਿੰਚਾਈ ਵਿਭਾਗ ਵਿਚ 1200 ਕਰੋੜ ਰੁਪਏ ਦਾ ਇਹ ਘੁਟਾਲਾ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਵਿਚ ਹੋਇਆ ਸੀ। ਧਿਆਨ ਰਹੇ ਕਿ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ, ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਵਿਚ ਹੋਏ ਘੁਟਾਲਿਆਂ ਦੀ ਜਾਂਚ ਕਰਵਾ ਰਹੇ ਹਨ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …