ਰਾਜਾ ਵੜਿੰਗ ਨੇ ਪਰਨੀਤ ਕੌਰ ਨੂੰ ਦੱਸਿਆ ਘੁਮੰਡੀ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਨੋਟਿਸ ਦਾ ਜਵਾਬ ਭੇਜ ਦਿੱਤਾ ਹੈ। ਪਰਨੀਤ ਕੌਰ ਨੇ ਆਪਣੇ ਜਵਾਬ ਵਿਚ ਲਿਖਿਆ ਕਿ ਪਾਰਟੀ ਛੱਡਣ ਵਾਲੇ ਮੈਨੂੰ ਸਵਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਮੇਰੇ ਖਿਲਾਫ ਐਕਸ਼ਨ ਲੈਣ ਲਈ ਪੂਰੀ ਤਰ੍ਹਾਂ ਨਾਲ ਆਜ਼ਾਦ ਹੈ। ਪਰਨੀਤ ਕੌਰ ਨੇ ਕਾਂਗਰਸ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਪਟਿਆਲਾ ਹਲਕੇ ਦੇ ਲੋਕਾਂ ਅਤੇ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ। ਉਧਰ ਦੂਜੇ ਪਾਸੇ ਪਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜ੍ਹਿੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਵੜਿੰਗ ਨੇ ਅੱਗੇ ਕਿਹਾ ਕਿ ਕਾਰਨ ਦੱਸੋ ਨੋਟਿਸ ਦਾ ਤੁਹਾਡਾ ਜਵਾਬ, ਉਸ ਪਾਰਟੀ ਪ੍ਰਤੀ ਅਕਿ੍ਰਤਘਣਤਾ ਅਤੇ ਹੰਕਾਰ ਨੂੰ ਦਰਸਾਉਂਦਾ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …