Breaking News
Home / ਭਾਰਤ / ਤੁਰਕੀ ਤੇ ਸੀਰੀਆ ਵਿੱਚ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 5 ਹਜ਼ਾਰ ਤੋਂ ਟੱਪੀ

ਤੁਰਕੀ ਤੇ ਸੀਰੀਆ ਵਿੱਚ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 5 ਹਜ਼ਾਰ ਤੋਂ ਟੱਪੀ

ਸੈਂਕੜੇ ਵਿਅਕਤੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਤੁਰਕੀ ਤੇ ਸੀਰੀਆ ਵਿਚ ਲੰਘੇ ਕੱਲ੍ਹ ਸੋਮਵਾਰ ਨੂੰ ਆਏ ਜ਼ੋਰਦਾਰ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 5 ਹਜ਼ਾਰ ਤੋਂ ਟੱਪ ਚੁੱਕੀ ਹੈ। ਅਜੇ ਵੀ ਸੈਂਕੜੇ ਵਿਅਕਤੀ ਮਲਬੇ ਹੇਠਾਂ ਦਬੇ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਭੂਚਾਲ ਕਾਰਨ ਤੁਰਕੀ ਅਤੇ ਸੀਰੀਆ ਵਿਚ ਸੈਂਕੜੇ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ। ਰਾਹਤ ਤੇ ਬਚਾਅ ਕਰਮੀਆਂ ਵੱਲੋਂ ਕਈ ਸ਼ਹਿਰਾਂ ਵਿਚ ਮਲਬੇ ਦੇ ਢੇਰਾਂ ਥੱਲੇ ਦੱਬੇ ਵਿਅਕਤੀਆਂ ਨੂੰ ਲੱਭਿਆ ਜਾ ਰਿਹਾ ਹੈ। ਭੂਚਾਲ ਤੁਰਕੀ ਦੇ ਦੱਖਣ-ਪੂਰਬ ਤੇ ਸੀਰੀਆ ਤੇ ਉੱਤਰੀ ਇਲਾਕੇ ਵਿਚ ਆਇਆ ਹੈ। ਭੂਚਾਲ ਕਾਰਨ ਇਮਾਰਤਾਂ ਮਲਬੇ ਵਿਚ ਤਬਦੀਲ ਹੋ ਗਈਆਂ ਤੇ ਝਟਕੇ ਕਈ ਘੰਟਿਆਂ ਤੱਕ ਜਾਰੀ ਰਹੇ। ਉਧਰ ਦੂਜੇ ਪਾਸੇ ਯੂਕੇ ਸਰਕਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਤੁਰਕੀ ਦੀ ਮਦਦ ਲਈ ਤੁਰੰਤ ਐਮਰਜੈਂਸੀ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਕ ਵਿਸ਼ੇਸ਼ ਉਡਾਣ ਯੂਕੇ ਤੋਂ ਬਚਾਅ ਟੀਮਾਂ ਨੂੰ ਲੈ ਕੇ ਰਵਾਨਾ ਹੋ ਗਈ ਹੈ। ਯੂਕੇ ਸਰਕਾਰ ਨੇ ਕਿਹਾ ਕਿ ਉਹ ਤੁਰਕੀ ਨੂੰ ਹਰ ਸੰਭਵ ਮਦਦ ਦੇ ਰਹੇ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਮਦਦ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਭੂਚਾਲ ਨਾਲ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਯੂਕੇ ਤੇ ਅਮਰੀਕਾ ਤੋਂ ਇਲਾਵਾ ਜਰਮਨੀ, ਤਾਇਵਾਨ, ਨਾਟੋ ਗੱਠਜੋੜ ਤੇ ਕਈ ਯੂਰੋਪੀ ਮੁਲਕਾਂ ਨੇ ਤੁਰਕੀ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ ਤੇ ਮਦਦ ਭੇਜੀ ਵੀ ਜਾ ਰਹੀ ਹੈ। ਇਸੇ ਦੌਰਾਨ ਭਾਰਤ ਵਲੋਂ ਵੀ ਭੁਚਾਲ ਪ੍ਰਭਾਵਿਤ ਤੁਰਕੀ ਲਈ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਡੌਗਜ਼ ਦੇ ਨਾਲ ਐਨ.ਡੀ.ਆਰ.ਐਫ. ਦੇ ਕਰਮਚਾਰੀ ਭੇਜ ਦਿੱਤੇ ਗਏ ਹਨ।

 

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …