4 C
Toronto
Saturday, October 17, 2026
spot_img
Homeਪੰਜਾਬਸੰਗਰੂਰ ’ਚ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਜੰਗਲਾਤ ਵਿਭਾਗ ਦੇ ਵਰਕਰਾਂ ਨੇ...

ਸੰਗਰੂਰ ’ਚ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਜੰਗਲਾਤ ਵਿਭਾਗ ਦੇ ਵਰਕਰਾਂ ਨੇ ਕੀਤਾ ਰੋਸ ਮਾਰਚ

ਸੰਗਰੂਰ ’ਚ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਜੰਗਲਾਤ ਵਿਭਾਗ ਦੇ ਵਰਕਰਾਂ ਨੇ ਕੀਤਾ ਰੋਸ ਮਾਰਚਪੰਜਾਬ ਸਰਕਾਰ ਖਿਲਾਫ਼ ਜਮ ਕੇ ਕੀਤੀ ਗਈ ਨਾਅਰੇਬਾਜ਼ੀ
ਸੰਗਰੂਰ/ਬਿਊਰੋ ਨਿਊਜ਼ :
ਪੰਜਾਬ ਭਰ ਤੋਂ ਪੁੱਜੇ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਅੱਜ ਸੰਗਰੂਰ ਸਥਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਕੱਚੇ ਵਰਕਰਾਂ ਵੱਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਜਮ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਉਪਰੰਤ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਨੇ ਵਿੱਤ ਦੀ ਰਿਹਾਇਸ ਵੱਲ ਰੋਸ ਮਾਰਚ ਕੀਤਾ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਰੂਰ-ਲੁਧਿਆਣਾ ਹਾਈਵੇਅ ’ਤੇ ਵਿੱਤ ਮੰਤਰੀ ਪੰਜਾਬ ਨਾਲ 22 ਫਰਵਰੀ ਦੀ ਮੀਟਿੰਗ ਦੇ ਭਰੋਸੇ ਮਗਰੋਂ ਰੋਸ ਮਾਰਚ ਸਮਾਪਤ ਕਰ ਦਿੱਤਾ ਗਿਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਜੰਗਲਾਤ ਵਿਭਾਗ ਵਿਚ 25-25 ਸਾਲਾਂ ਤੋਂ ਵਰਕਰ ਕੱਚੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਹਨ ਪ੍ਰੰਤੂ ਵਾਅਦਾ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।

 

RELATED ARTICLES
POPULAR POSTS