17.3 C
Toronto
Wednesday, May 27, 2026
spot_img
Homeਪੰਜਾਬਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼

ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼

ਐਡਵੋਕੇਟ ਧਾਮੀ ਨੇ ਤੁਰਕੀ ਤੇ ਸੀਰੀਆ ਦੇ ਅੰਬੈਸਡਰਾਂ ਨੂੰ ਪੱਤਰ ਲਿਖ ਤਾਲਮੇਲ ਬਣਾਉਣ ਦੀ ਕੀਤੀ ਅਪੀਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਅਤੇ ਸੀਰੀਆ ਦੇ ਅੰਬੈਸਡਰਾਂ ਨੂੰ ਪੱਤਰ ਲਿਖ ਕੇ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ‘ਵੰਡ ਛਕਣ’ ਅਤੇ ‘ਸਰਬੱਤ ਦਾ ਭਲਾ’ ਮੰਗਣਾ ਗੁਰੂ ਸਾਹਿਬਾਨਾਂ ਵਲੋਂ ਬਖ਼ਸ਼ਿਆ ਇਕ ਮਹੱਤਵਪੂਰਨ ਸਿਧਾਂਤ ਹੈ ਅਤੇ ਇਸੇ ਸਿਧਾਂਤ ਤਹਿਤ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਕਰਦੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੁਰਕੀ ਅਤੇ ਸੀਰੀਆ ਵਿਚ ਆਏ ਭੁਚਾਲ ਨਾਲ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਕਰਕੇ ਉਥੇ ਵਸਦੇ ਨਾਗਰਿਕਾਂ ਨਾਲ ਸਾਡੀ ਦਿਲੀ ਹਮਦਰਦੀ ਹੈ ਅਤੇ ਅਜਿਹੇ ਸਮੇਂ ਅਸੀਂ ਲੋਕਾਂ ਦੇ ਹਰ ਦੁੱਖ-ਸੁਖ ਵਿਚ ਸ਼ਰੀਕ ਹਾਂ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅਸੀਂ ਉਥੋਂ ਦੀਆਂ ਸਰਕਾਰਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕਰਦਿਆਂ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਬਣਾਉਣ ਦੀ ਅਪੀਲ ਕੀਤੀ।

RELATED ARTICLES
POPULAR POSTS