Breaking News
Home / ਭਾਰਤ / ਤੁਰਕੀ ਅਤੇ ਸੀਰੀਆ ਦੀ ਮੱਦਦ ਲਈ 70 ਦੇਸ਼ ਆਏ ਅੱਗੇ

ਤੁਰਕੀ ਅਤੇ ਸੀਰੀਆ ਦੀ ਮੱਦਦ ਲਈ 70 ਦੇਸ਼ ਆਏ ਅੱਗੇ

ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 8500 ਦੇ ਕਰੀਬ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਤੁਰਕੀ ਅਤੇ ਸੀਰੀਆ ਵਿਚ ਪਿਛਲੇ ਦਿਨੀਂ ਆਏ ਭੂਚਾਲ ਕਾਰਨ ਦੋਵਾਂ ਦੇਸ਼ਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 8500 ਦੇ ਕਰੀਬ ਹੋ ਚੁੱਕੀ ਹੈ ਅਤੇ ਅਜੇ ਮੌਤਾਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ ਹੈ। ਜ਼ਖ਼ਮੀਆਂ ਦੀ ਗਿਣਤੀ ਵੀ 25 ਹਜ਼ਾਰ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਤੁਰਕੀ ਅਤੇ ਸੀਰੀਆ ਦੋਵਾਂ ਦੇਸ਼ਾਂ ਦੀ ਮੱਦਦ ਲਈ 70 ਤੋਂ ਜ਼ਿਆਦਾ ਦੇਸ਼ ਅੱਗੇ ਆਏ ਹਨ। ਧਿਆਨ ਰਹੇ ਕਿ ਲੰਘੀ 6 ਫਰਵਰੀ ਨੂੰ ਸਵੇਰੇ 3 ਵਜੇ ਤੁਰਕੀ ਅਤੇ ਸੀਰੀਆ ਵਿਚ 7.8 ਦੀ ਗਤੀ ਵਾਲਾ ਭੂਚਾਲ ਆਇਆ ਸੀ, ਜਿਸ ਨਾਲ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ ਸਨ। ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ ਵਾਤਾਵਰਣ ਦੇ ਉਪ ਮੰਤਰੀ ਮੌਤਾਜ਼ ਦੂਆਜੀ ਵਲੋਂ ਪ੍ਰਾਪਤ ਕੀਤਾ ਗਿਆ ਹੈ।

Check Also

ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ …