Breaking News
Home / ਭਾਰਤ / ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਰੈਪੋ ਰੇਟ ਵਿਚ 0.25 ਫੀਸਦੀ ਦਾ ਕੀਤਾ ਵਾਧਾ

ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਰੈਪੋ ਰੇਟ ਵਿਚ 0.25 ਫੀਸਦੀ ਦਾ ਕੀਤਾ ਵਾਧਾ

ਰੈਪੋ ਰੇਟ ਵਧਣ ਦੇ ਨਾਲ ਕਾਰ ਅਤੇ ਪਰਸਨਲ ਲੋਨ ਹੋਏ ਮਹਿੰਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ 0.25 ਫ਼ੀਸਦੀ ਦਾ ਵਾਧਾ ਕੀਤਾ ਹੈ। ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਰੈਪੋ ਰੇਟ ਵਿਚ ਵਾਧਾ ਕੀਤਾ ਹੈ। ਰੈਪੋ ਰੇਟ 6.25% ਫੀਸਦੀ ਤੋਂ ਵਧਾ ਕੇ 6.50% ਫੀਸਦੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਿੰਨ ਦਿਨ ਤੱਕ ਆਰ.ਬੀ.ਆਈ. ਦੀ ਐਮ.ਪੀ.ਸੀ. ਦੀ ਅਹਿਮ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਲਈ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਧਿਆਨ ਰਹੇ ਕਿ ਰੈਪੋ ਰੇਟ ਵਧਣ ਦੇ ਨਾਲ ਕਾਰ ਅਤੇ ਪਰਸਨਲ ਲੋਨ ਹੋਰ ਮਹਿੰਗਾ ਹੋ ਜਾਵੇਗਾ। ਕੇਂਦਰੀ ਬੈਂਕ ਦੇ ਗਵਰਨਰ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਗਲੋਬਲ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਦੁਨੀਆ ਭਰ ਦੇ ਬੈਂਕਾਂ ਨੂੰ ਵਿਆਜ ਦਰਾਂ ਵਧਾਉਣ ਦਾ ਫ਼ੈਸਲਾ ਲੈਣਾ ਪਿਆ ਹੈ। ਆਰ ਬੀ ਆਈ ਦੇ ਗਵਰਨਰ ਸ਼ਕਤੀਕਾਤ ਦਾਸ ਨੇ ਦੱਸਿਆ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਅਜਿਹੇ ਸਖ਼ਤ ਫ਼ੈਸਲੇ ਲੈਣੇ ਜ਼ਰੂਰੀ ਹਨ।

 

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …