0.7 C
Toronto
Monday, December 1, 2025
spot_img
Homeਦੁਨੀਆਪਾਕਿਸਤਾਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਪਾਕਿਸਤਾਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਕਾਰ ਨਾਲ ਟਕਰਾਉਣ ਮਗਰੋਂ ਬੱਸ ਡੂੰਘੀ ਖੱਡ ’ਚ ਡਿੱਗੀ, 30 ਵਿਅਕਤੀਆਂ ਹੋਈ ਮੌਤ
ਪੇਸ਼ਾਵਰ/ਬਿਊਰੋ ਨਿਊਜ਼ : ਉਤਰ-ਪੱਛਮੀ ਪਾਕਿਸਤਾਨ ਦੇ ਪੇਸ਼ਾਵਰ ’ਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਬੱਸ ਕਾਰ ਨਾਲ ਟਕਰਾਉਣ ਮਗਰੋਂ ਡੂੰਘੀ ਖੱਡ ਵਿਚ ਜਾ ਡਿੱਗੀ ਅਤੇ ਇਸ ਹਾਦਸੇ ਦੌਰਾਨ 30 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 15 ਤੋਂ ਵੱਧ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਗਿਲਗਿਤ ਬਾਲਟਿਸਤਾਨ ਖੇਤਰ ਦੇ ਦਿਆਮੀਰ ਇਲਾਕੇ ਦੇ ਸਤਿਆਲ ਚੌਕ ਨੇੜੇ ਵਾਪਰਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਾਦਸਾ ਗ੍ਰਸਤ ਬੱਸ 40 ਤੋਂ ਵੱਧ ਸਵਾਰੀਆਂ ਨੂੰ ਲੈ ਕੇ ਗਿਲਗਿਤ ਤੋਂ ਰਾਵਲਪਿੰਡੀ ਵੱਲ ਜਾ ਰਹੀ ਸੀ ਅਤੇ ਰਸਤੇ ਵਿਚ ਤੇਜ਼ ਰਫ਼ਤਾਰ ਬੱਸ ਦੀ ਚੌਕ ਨੇੜੇ ਇਕ ਕਾਰ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਪਾਕਿਸਤਾਨ ਦੇ ਰਾਸ਼ਟਰਪਤੀ ਆਫਿਰ ਅਲਵੀ ਅਤੇ ਪ੍ਰਧਾਨ ਮੰਤਰੀ ਸਾਹਬਾਜ਼ ਸ਼ਰੀਫ਼ ਨੇ ਇਸ ਹਾਦਸੇ ’ਚ ਜਾਨ ਗੁਆਉਣ ਵਾਲਿਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਲਈ ਵੀ ਕਾਮਨਾ ਕੀਤੀ ਅਤੇ ਉਨ੍ਹਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਜਖਮੀਆਂ ਦਾ ਢੁਕਵਾਂ ਇਲਾਜ਼ ਕਰਨ ਦੇ ਨਿਰਦੇਸ਼ ਦਿੱਤੇ।

RELATED ARTICLES
POPULAR POSTS