-4.6 C
Toronto
Wednesday, December 3, 2025
spot_img
Homeਪੰਜਾਬਡੇਰਾ ਮੁਖੀ ਦੀ ਪੈਰੋਲ ਖਿਲਾਫ਼ ਐਸਜੀਪੀਸੀ ਦੀ ਪਟੀਸ਼ਨ ’ਤੇ ਹਰਿਆਣਾ ਸਰਕਾਰ ਨੂੰ...

ਡੇਰਾ ਮੁਖੀ ਦੀ ਪੈਰੋਲ ਖਿਲਾਫ਼ ਐਸਜੀਪੀਸੀ ਦੀ ਪਟੀਸ਼ਨ ’ਤੇ ਹਰਿਆਣਾ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ

17 ਫਰਵਰੀ ਤੱਕ ਹਰਿਆਣਾ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖਿਲਾਫ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸ਼ੋ੍ਰਮਣੀ ਕਮੇਟੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ ਜਵਾਬ ਮੰਗਿਆ ਹੈ। ਲੰਘੇ ਹਫਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਇਕ ਪਟੀਸ਼ਨ ਦਾਖਲ ਕੀਤੀ ਸੀ ਪ੍ਰੰਤੂ ਕਿਸੇ ਕਾਰਨ ਉਨ੍ਹਾਂ ਪਟੀਸ਼ਨ ਵਾਪਸ ਲੈ ਲਈ। ਪ੍ਰੰਤੂ ਹੁਣ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਮਤਾ ਪਾਸ ਕਰਕੇ ਸਿਆਲਕਾ ਰਾਹੀਂ ਜਨਹਿਤ ਪਟੀਸ਼ਨ ਦਾਇਰ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ਵਿਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿਚ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਸ਼ੋ੍ਰਮਣੀ ਕਮੇਟੀ ਨੇ 20 ਜਨਵਰੀ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦੇਣ ਵਾਲੇ ਕਮਿਸ਼ਨਰ ਰੋਹਤਕ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਹ ਹਰਿਆਣਾ ਵਰਚੂਅਸ ਪਿ੍ਰਜ਼ਨਰਜ਼ ਐਕਟ 2022 ਦੀ ਧਾਰਾ 11 ਦੇ ਉਪਬੰਧਾਂ ਦੇ ਵਿਰੁੱਧ ਹੈ।

 

RELATED ARTICLES
POPULAR POSTS