Breaking News
Home / ਪੰਜਾਬ / ‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

ਕਰੋਨਾ ਸਮੇਂ 2020 ਵਿਚ ਦਿਨੇਸ਼ ਚੱਢਾ ’ਤੇ ਹਾਈਵੇ ਜਾਮ ਕਰਨ ਦਾ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਕਰੋਨਾ ਦੇ ਸਮੇਂ ਦੌਰਾਨ ਡਿਜਾਸਟਰ ਮੈਨੇਜਮੈਂਟ ਐਕਟ ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨਾ ਮਹਿੰਗਾ ਪੈਣ ਲੱਗਾ ਹੈ। ਅਨੰਦਪੁਰ ਸਾਹਿਬ ਦੀ ਅਦਾਲਤ ਵਲੋਂ ਵਾਰ-ਵਾਰ ਸੰਮਣ ਭੇਜਣ ਦੇ ਬਾਵਜੂਦ ਵੀ ਪੇਸ਼ ਨਾ ਹੋਣ ’ਤੇ ਵਿਧਾਇਕ ਦਿਨੇਸ਼ ਚੱਢਾ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਅਦਾਲਤ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਦਿਨੇਸ਼ ਚੱਢਾ ਨੂੰ ਗਿ੍ਰਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਮੀਡੀਆ ਦੀ ਰਿਪੋਰਟ ਮੁਤਾਬਕ ਕਰੋਨਾ ਮਹਾਮਾਰੀ ਦੇ ਦੌਰਾਨ ਜਦੋਂ ਲੋਕਾਂ ਨੂੰ ਘਰਾਂ ਵਿਚੋਂ ਬਾਹਰ ਨਿਕਲਣ ਦੀ ਮਨਾਹੀ ਸੀ, ਉਸ ਸਮੇਂ 6 ਜੁਲਾਈ 2020 ਨੂੰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸਮੇਂ ਦਿਨੇਸ਼ ਚੱਢਾ ਨੇ ਸਰਕਾਰ ਦੇ ਖਿਲਾਫ ਧਰਨਾ ਲਗਾ ਕੇ ਰੋਪੜ-ਨੰਗਲ ਹਾਈਵੇ ’ਤੇ ਜਾਮ ਲਗਾ ਦਿੱਤਾ ਸੀ। ਪੁਲਿਸ ਨੇ ਦਿਨੇਸ਼ ਚੱਢਾ ਸਣੇ 60 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਸੀ। ਉਧਰ ਦੂਜੇ ਪਾਸੇ ‘ਆਪ’ ਵਿਧਾਇਕ ਦਿਨੇਸ਼ ਚੱਢਾ ਜੋ ਕਿ ਖੁਦ ਇਕ ਵਕੀਲ ਹਨ, ਉਨ੍ਹਾਂ ਕਿਹਾ ਕਿ ਉਹ ਜ਼ਰੂਰੀ ਕੰਮਾਂ ਕਰਕੇ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ। ਦਿਨੇਸ਼ ਚੱਢਾ ਨੇ ਕਿਹਾ ਕਿ ਉਹ ਅਦਾਲਤ ਦਾ ਪੂਰਾ ਸਨਮਾਨ ਕਰਦੇ ਹਨ ਅਤੇ ਇਸ ਮਾਮਲੇ ਵਿਚ ਅਦਾਲਤ ਵਿਚ ਜ਼ਰੂਰ ਪੇਸ਼ ਹੋਣਗੇ।

 

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …