ਚਾਰ ਸਰਕਾਰੀ ਸਕੂਲਾਂ ਨੂੰ ਕੀਤਾ ਜਾ ਰਿਹਾ ਅਪਗਰੇਡ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਵਿਚ ਜੀ-20 ਸਿਖਰ ਸੰਮੇਲਨ 15 ਤੋਂ 17 ਮਾਰਚ ਤੱਕ ਹੋਣਾ ਹੈ ਅਤੇ ਇਸ ਨੂੰ ਲੈ ਕੇ ਤਿਆਰੀਆਂ ਵੀ ਪੂਰੇ ਜ਼ੋਰਾਂ ਸ਼ੋਰਾਂ ਨਾਲ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ 117 ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਯੋਜਨਾ ਦੇ ਤਹਿਤ ਅਪਗਰੇਡ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿਚ ਅੰਮਿ੍ਰਤਸਰ ਦੇ 8 ਸਕੂਲ ਸ਼ਾਮਲ ਹਨ, ਪਰ ਇਨ੍ਹਾਂ ਵਿਚ ਚਾਰ ਸਕੂਲ ਅਜਿਹੇ ਹਨ ਜਿਨ੍ਹਾਂ ਨੂੰ 28 ਫਰਵਰੀ ਤੱਕ ਪੂਰੀ ਤਰ੍ਹਾਂ ਨਾਲ ਅਪਗਰੇਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਉਹ ਸਕੂਲ ਹਨ, ਜਿੱਥੇ ਜੀ-20 ਸਿਖਰ ਸੰਮੇਲਨ ਦੇ ਦੌਰਾਨ 20 ਦੇਸ਼ਾਂ ਦੇ ਪ੍ਰਤੀਨਿਧੀ ਪਹੁੰਚਣਗੇ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਚਾਰ ਸਕੂਲਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਸ਼ਾਮਲ ਹੈ। ਅਗਲੇ ਮਹੀਨੇ 15 ਮਾਰਚ ਨੂੰ ਸ਼ੁਰੂ ਹੋ ਰਹੇ ਸਿਖਰ ਸੰਮੇਲਨ ਵਿਚ ਪਹੁੰਚਣ ਵਾਲੇ ਪ੍ਰਤੀਨਿਧੀ ਇਨ੍ਹਾਂ ਸਕੂਲਾਂ ਵਿਚ ਵੀ ਜਾਣਗੇ। ਪੰਜਾਬ ਸਰਕਾਰ ਵਲੋਂ ਇਨ੍ਹਾਂ ਚਾਰ ਸਕੂਲਾਂ ਨੂੰ ਅਪਗਰੇਡ ਕਰਨ ਲਈ 11 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਾਲ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਸਕੂਲਾਂ ਦਾ ਕੰਮ 28 ਫਰਵਰੀ ਤੱਕ ਮੁਕੰਮਲ ਕੀਤਾ ਜਾਏ ਤਾਂ ਕਿ ਕੋਈ ਕਮੀ ਹੋਵੇ ਤਾਂ 15 ਮਾਰਚ ਤੋਂ ਪਹਿਲਾਂ ਉਸ ਨੂੰ ਠੀਕ ਕੀਤਾ ਜਾ ਸਕੇ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …