ਮਾਲਵਿੰਦਰ ਕੰਗ ਬੋਲੇ : ਸੁਖਬੀਰ ਝੂਠ ਬੋਲ ਕੇ ਲੋਕਾਂ ’ਚ ਫੈਲਾਅ ਰਹੇ ਨੇ ਭਰਮ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਬਿਜਲੀ ਮਾਮਲੇ ’ਤੇ ਸ਼ੋ੍ਰਮਣੀ ਅਕਾਲੀ ਦਲ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਬੋਲਦਿਆਂ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਝੂਠ ਬੋਲ ਕੇ ਲੋਕਾਂ ਅੰਦਰ ਭਰਮ ਪੈਦਾ ਕਰਨ ਵਿਚ ਲੱਗੇ ਹੋਏ ਹਨ। ਮਾਲਵਿੰਦਰ ਕੰਗ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਮਾਨ ਸਰਕਾਰ ਨੇ ਪੂਰਾ ਵੀ ਕੀਤਾ ਹੈ। ਮਾਨ ਸਰਕਾਰ ਦੀ ਮੁਫ਼ਤ ਬਿਜਲੀ ਸਕੀਮ ਤੋਂ ਸ਼ੋ੍ਰਮਣੀ ਅਕਾਲੀ ਦਲ ਤਾਂ ਬੁਰੀ ਤਰ੍ਹਾਂ ਘਬਰਾ ਗਿਆ ਹੈ, ਜਿਸ ਕਾਰਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਲਟੇ ਸਿੱਧੇ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਵਿਚ ਝੂਠਾ ਭਰਮ ਪੈਦਾ ਕਰ ਰਹੇ ਹਨ। ਮਾਲਵਿੰਦਰ ਕੰਗ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ’ਚ ਬਲੈਕ ਆਊਟ ਹੋਣ ਦੀ ਗੱਲ ਕਰਕੇ ਮਾਨ ਸਰਕਾਰ ’ਤੇ ਸਵਾਲ ਖੜ੍ਹੇ ਕਰ ਹਨ ਜਦਕਿ ਪੰਜਾਬ ਦੇ 80-90 ਪ੍ਰਤੀਸ਼ਤ ਲੋਕਾਂ ਦੇ ਬਿਜਲੀ ਦੇ ਬਿਲ ਜ਼ੀਰੋ ਆਏ ਹਨ। ਪੰਜਾਬ ਦੀ ਮਾਨ ਸਰਕਾਰ ਦੇ ਕਲਿਆਣਕਾਰੀ ਕੰਮਾਂ ਤੋਂ ਘਬਰਾਇਆ ਅਕਾਲੀ ਦਲ ਭਗਵੰਤ ਮਾਨ ਸਰਕਾਰ ’ਤੇ ਝੂਠੇ ਅਤੇ ਬੇਬੁਨਿਆਦ ਆਰੋਪ ਲਗਾ ਰਿਹਾ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …