-7.7 C
Toronto
Friday, January 23, 2026
spot_img
Homeਹਫ਼ਤਾਵਾਰੀ ਫੇਰੀਬਿਜਲੀ ਬੋਰਡ ਪੰਜਾਬ 'ਚ 1 ਮਾਰਚ ਤੋਂ ਸਮਾਰਟ ਮੀਟਰ ਲਗਾਉਣ ਦੀ ਕਰੇਗਾ...

ਬਿਜਲੀ ਬੋਰਡ ਪੰਜਾਬ ‘ਚ 1 ਮਾਰਚ ਤੋਂ ਸਮਾਰਟ ਮੀਟਰ ਲਗਾਉਣ ਦੀ ਕਰੇਗਾ ਸ਼ੁਰੂਆਤ

ਪਹਿਲਾਂ ਸਰਕਾਰੀ ਦਫਤਰਾਂ ‘ਚ ਲੱਗਣਗੇ ਪ੍ਰੀਪੇਡ ਮੀਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਨੇ ਵੱਡਾ ਫੈਸਲਾ ਲੈਂਦੇ ਹੋਏ ਪੂਰੇ ਪੰਜਾਬ ਵਿਚ ਇਕ ਮਾਰਚ ਤੋਂ ਸਰਕਾਰੀ ਦਫਤਰਾਂ ਵਿਚ ਸਮਾਰਟ ਪ੍ਰੀਪੇਡ ਮੀਟਰ ਲਗਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਬਿਜਲੀ ਬੋਰਡ ਵਲੋਂ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਫੈਸਲਾ 1 ਮਾਰਚ ਤੋਂ ਲਾਗੂ ਹੋ ਜਾਵੇਗਾ। ਇਸ ਤਰ੍ਹਾਂ ਸਰਕਾਰੀ ਦਫਤਰਾਂ ਨੂੰ ਹੁਣ ਬਿਜਲੀ ਬਿੱਲਾਂ ਦਾ ਭੁਗਤਾਨ ਅਗਾਊਂ ਕਰਨਾ ਪਵੇਗਾ। ਪਹਿਲੀ ਮਾਰਚ ਤੋਂ ਸਰਕਾਰੀ ਦਫਤਰਾਂ ਵਿਚ ਸਮਾਰਟ ਪ੍ਰੀਪੇਡ ਮੀਟਰ ਲਗਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2024 ਤੱਕ ਪੰਜਾਬ ਭਰ ਦੇ ਸਾਰੇ ਸਰਕਾਰੀ ਕੁਨੈਕਸ਼ਨ ਕਵਰ ਕੀਤੇ ਜਾਣਗੇ। ਪ੍ਰੀਪੇਡ ਮੀਟਰ ਲਾਉਣ ਮਗਰੋਂ ਘੱਟੋ-ਘੱਟ ਰੀਚਾਰਜ ਦੀ ਰਾਸ਼ੀ ਇਕ ਹਜ਼ਾਰ ਰੁਪਏ ਰੱਖਣੀ ਪਵੇਗੀ ਅਤੇ ਜਿਉਂ ਹੀ ਰੀਚਾਰਜ ਦੀ ਰਾਸ਼ੀ ਜ਼ੀਰੋ ਹੋਵੇਗੀ ਤਾਂ ਬਿਜਲੀ ਸਪਲਾਈ ਆਪਣੇ ਆਪ ਬੰਦ ਹੋ ਜਾਵੇਗੀ। ਇਹ ਵੀ ਦੱਸਿਆ ਗਿਆ ਹੈ ਕਿ ਨਵੇਂ ਲੱਗਣ ਵਾਲੇ ਸਰਕਾਰੀ ਪ੍ਰੀਪੇਡ ਮੀਟਰਾਂ ਦੀ ਕੋਈ ਸਕਿਉਰਿਟੀ ਫੀਸ ਨਹੀਂ ਲਈ ਜਾਵੇਗੀ। ਮੀਡੀਆ ਵਿਚ ਆਈ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਪਾਵਰਕੌਮ ਦਾ ਇਸ ਵੇਲੇ 2600 ਕਰੋੜ ਰੁਪਏ ਦਾ ਬਕਾਇਆ ਸਰਕਾਰੀ ਵਿਭਾਗਾਂ ਵੱਲ ਖੜ੍ਹਾ ਹੈ।

 

RELATED ARTICLES
POPULAR POSTS