Breaking News
Home / ਭਾਰਤ / ਭੜਕਾਊ ਤਕਰੀਰਾਂ ਕਰਨ ਦੇ ਆਰੋਪ ਹੇਠ ਰਾਮਦੇਵ ਖਿਲਾਫ ਕੇਸ ਦਰਜ

ਭੜਕਾਊ ਤਕਰੀਰਾਂ ਕਰਨ ਦੇ ਆਰੋਪ ਹੇਠ ਰਾਮਦੇਵ ਖਿਲਾਫ ਕੇਸ ਦਰਜ

ਰਾਜਸਥਾਨ ਦੇ ਬਾੜਮੇਰ ‘ਚ ਦਿੱਤਾ ਸੀ ਭੜਕਾਊ ਬਿਆਨ
ਬਾੜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇਕ ਸਭਾ ਦੌਰਾਨ ਭੜਕਾਊ ਤਕਰੀਰਾਂ ਕਰਕੇ ਨਫਰਤ ਵਧਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਯੋਗ ਗੁਰੂ ਬਾਬਾ ਰਾਮਦੇਵ ਖਿਲਾਫ ਇਕ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਐੱਫਆਈਆਰ ਬਾੜਮੇਰ ਜ਼ਿਲ੍ਹੇ ਦੇ ਚੌਹਟਨ ਥਾਣੇ ਵਿੱਚ ਇਕ ਸਥਾਨਕ ਵਿਅਕਤੀ ਪਠਾਈ ਖਾਨ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਐੱਸਐੱਚਓ ਭੂਤਾਰਾਮ ਨੇ ਦੱਸਿਆ ਕਿ ਬਾਬਾ ਰਾਮਦੇਵ ਖਿਲਾਫ ਧਾਰਾ 153ਏ, 295ਏ ਅਤੇ 298 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਾੜਮੇਰ ਵਿੱਚ ਸੰਤਾਂ ਦੀ ਇਕ ਸਭਾ ਵਿੱਚ ਬਾਬਾ ਰਾਮਦੇਵ ਨੇ ਹਿੰਦੂ ਧਰਮ ਦੀ ਤੁਲਨਾ ਇਸਲਾਮ ਤੇ ਈਸਾਈ ਧਰਮ ਨਾਲ ਕਰਦੇ ਹੋਏ ਮੁਸਲਮਾਨਾਂ ‘ਤੇ ਅਤਿਵਾਦ ਦਾ ਸਹਾਰਾ ਲੈਣ ਤੇ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦਾ ਆਰੋਪ ਲਗਾਇਆ ਸੀ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …