ਬਰੈਂਪਟਨ : ਪਿਛਲੇ ਦਿਨੀਂ ਪੰਜਾਬੀ ਸੱਭਿਆਚਾਰ ਮੰਚ ਦੀ ਮੀਟਿੰਗ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਸਹਿਦੇਵ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਸੌਕਰ ਸੈਟਰ ਵਿਖੇ ਕੀਤੀ ਗਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੰਚ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਜਾਵੇ। ਇਹ ਦਿਨ 16 ਨਵੰਬਰ ਨੂੰ ਮੰਚ ਵੱਲੋਂ ਕੈਸੀ ਕੈਂਬਲ ਕਮਿਊਨਿਟੀ ਸੈਂਟਰ ਵਿਖੇ ਸਮਾਜ ਦੇ ਲੋਕਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਨੀਮ ਸਰਕਾਰੀ ਵਿਦੇਸ਼ ਰਹਿੰਦੇ ਨਾਗਰਿਕਾਂ ਦੀ ਪੈਨਸ਼ਨ ਤੇ ਭੱਤੇ ਬੰਦ ਕਰਨ ਵਾਲੇ ਪੱਤਰ ਬਾਰੇ ਵੀ ਚਰਚਾ ਹੋਵੇਗੀ। ਪੰਜਾਬ ਸਰਕਾਰ ਨੇ ਸਿਰਫ ਸਟੇਟਮੈਂਟ ਦਿੱਤੀ ਹੈ ਕਿ ਡੀ ਏ ਜਾਰੀ ਰਹੇਗਾ। ਪਰੰਤੂ ਪੱਤਰ ਹਾਲ ਤੱਕ ਵਾਪਸ ਨਹੀਂ ਲਿਆ। ਇਸ ਪੱਤਰ ਨੂੰ ਵਾਪਸ ਕਰਾਉਣ ਲਈ ਪੰਜਾਬ ਵਿੱਚ ਸੰਘਰਸ਼ ਕਰਦੀਆਂ ਜਥੇਬੰਦੀਆਂ ਨਾਲ ਮਿਲ ਕੇ ਕੰਮ ਕਰਨ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …