ਬਰੈਂਪਟਨ/ਬਿਊਰੋ ਨਿਊਜ਼
ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਸਟੇਜ ਅਵਤਾਰ ਸਿੰਘ ਬੈਂਸ ਨੇ ਸੰਭਾਲੀ। ਇਸ ਮੌਕੇ ਡਿਪਟੀ ਮੇਅਰ ਵਿਨਸੈਂਟ ਕਰਿਸਟੀਨੀ, ਪਾਰਲੀਮੈਂਟ ਮੈਂਬਰ ਕ੍ਰਿਸਟੀ ਡੰਕਨ ਦੇ ਦਫਤਰੀ ਮੈਨੇਜਰ ਤਾਹਿਰਾ ਸਫਾਕਤ, ਐਮ ਪੀ ਪੀ ਡਾ. ਸ਼ਫੀਕ ਕਾਦਰੀ, ਸਕੂਲ ਟਰੱਸਟੀ ਅਵਤਾਰ ਸਿੰਘ ਮਿਨਹਾਸ ਨੂੰ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ। ਮਾਲਟਨ ਕਲੱਬ ਦੇ ਪ੍ਰਧਾਨ ਸੁਖਮਿੰਦਰ ਸਿੰਘ ਮਾਂਗਟ, ਰਾਮ ਸਤ ਡੀਂਗਰਾ, ਪਿਆਰਾ ਸਿੰਘ ਤੂਰ, ਚੌਧਰੀ ਸ਼ਿੰਗਾਰਾ ਸਿੰਘ, ਮਾਸਟਰ ਦਰਸ਼ਨ ਸਿੰਘ ਬੈਨੀਪਾਲ, ਮਾਸਟਰ ਪ੍ਰੀਤਮ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ ਨੇ ਸਭ ਦਾ ਧੰਨਵਾਦ ਕੀਤਾ ਅਤੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਂਆਂ ਦਿੱਤੀਆਂ। ਪਾਰਟੀ ਦਾ ਪ੍ਰਬੰਧ ਗੁਰਮੀਤ ਸਿੰਘ ਅਤੇ ਸੰਤੋਖ ਸਿੰਘ ਉਪਲ ਨੇ ਕੀਤਾ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …