Breaking News
Home / ਪੰਜਾਬ / ਚੰਡੀਗੜ੍ਹ ਉਤੇ ਹਿਮਾਚਲ ਵੀ ਜਤਾਉਣ ਲੱਗਾ ਆਪਣਾ ਹੱਕ

ਚੰਡੀਗੜ੍ਹ ਉਤੇ ਹਿਮਾਚਲ ਵੀ ਜਤਾਉਣ ਲੱਗਾ ਆਪਣਾ ਹੱਕ

ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ‘ਤੇ ਪੰਜਾਬ ਅਤੇ ਹਰਿਆਣਾ ਦੀ ਚੱਲ ਰਹੀ ਲੜਾਈ ਵਿਚ ਹੁਣ ਹਿਮਾਚਲ ਪ੍ਰਦੇਸ਼ ਦੀ ਵੀ ਐਂਟਰੀ ਹੋ ਗਈ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਚੰਡੀਗੜ੍ਹ ‘ਤੇ ਆਪਣਾ ਦਾਅਵਾ ਠੋਕ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਚੰਡੀਗੜ੍ਹ ਦੀ 7.19 ਫੀਸਦੀ ਜ਼ਮੀਨ ‘ਤੇ ਹਿਮਾਚਲ ਦਾ ਹੱਕ ਹੈ ਅਤੇ ਅਸੀਂ ਆਪਣੇ ਇਸ ਹੱਕ ਨੂੰ ਲੈ ਕੇ ਰਹਾਂਗੇ।
ਅਗਨੀਹੋਤਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਕਾਨੂੰਨੀ ਕਦਮ ਵੀ ਉਠਾਵਾਂਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਬੋਲਦੇ ਹੋਏ ਕਿਹਾ ਸੀ ਕਿ ਚੰਡੀਗੜ੍ਹ ‘ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਚੰਡੀਗੜ੍ਹ ਪੰਜਾਬ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ 1966 ਵਿਚ ਪਾਸ ਹੋਏ ਪੰਜਾਬ ਪੁਨਰਗਠਨ ਐਕਟ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਹੋਂਦ ਵਿਚ ਆਇਆ ਸੀ। ਐਕਟ ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ 60 ਪ੍ਰਤੀਸ਼ਤ ਕਰਮਚਾਰੀ ਪੰਜਾਬ ਤੋਂ ਅਤੇ 40 ਪ੍ਰਤੀਸ਼ਤ ਕਰਮਚਾਰੀ ਹਰਿਆਣਾ ਤੋਂ ਹੋਣਗੇ। ਉਸੇ ਸਮੇਂ ਤੋਂ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ ਅਤੇ ਰਹੇਗੀ ਵੀ। ਖੱਟਰ ਨੇ ਕਿਹਾ ਸੀ ਕਿ ਚੰਡੀਗੜ੍ਹ ‘ਤੇ ਹਰਿਆਣਾ ਦਾ ਹੱਕ ਹੈ ਅਤੇ ਰਹੇਗਾ।

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …