Breaking News
Home / ਪੰਜਾਬ / ‘ਆਪ’ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਵਿਸ਼ਵਾਸਘਾਤ : ਸੁਖਬੀਰ ਬਾਦਲ

‘ਆਪ’ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਵਿਸ਼ਵਾਸਘਾਤ : ਸੁਖਬੀਰ ਬਾਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉੱਪਰ ਝੂਠ ਤੇ ਫਰੇਬ ਦੀ ਰਾਜਨੀਤੀ ਕਰਨ ਦੇ ਆਰੋਪ ਲਗਾਏ। ਸੁਖਬੀਰ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਰੋੜਾਂ ਲੋਕਾਂ ਨਾਲ ਵਿਸ਼ਵਾਸ-ਘਾਤ ਕੀਤਾ ਹੈ। ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਲੜੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦਾ ਚੋਣ ਗੱਠਜੋੜ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਲੰਮਾ ਸਮਾਂ ਮਿਲ ਕੇ ਚੋਣਾਂ ਲੜੀਆਂ ਹਨ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਦਾ ਹੁਣ ਚੋਣ ਗਠਜੋੜ ਨਹੀਂ ਹੈ। ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਲੜੀਆਂ ਸਨ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ‘ਚ ਸਿਰਫ 3 ਸੀਟਾਂ ‘ਤੇ ਜਿੱਤ ਮਿਲੀ ਅਤੇ 1 ਸੀਟ ‘ਤੇ ਬਸਪਾ ਦੇ ਉਮੀਦਵਾਰ ਨੂੰ ਜਿੱਤ ਹਾਸਲ ਹੋਈ ਸੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …