Breaking News
Home / ਪੰਜਾਬ / ਸਾਧੂ ਸਿੰਘ ਧਰਮਸੋਤ ਨੂੰ ਭੇਜਿਆ ਜੇਲ੍ਹ

ਸਾਧੂ ਸਿੰਘ ਧਰਮਸੋਤ ਨੂੰ ਭੇਜਿਆ ਜੇਲ੍ਹ

ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ’ਚ ਸੀ ਪੇਸ਼ੀ
ਮੁਹਾਲੀ/ਬਿੳੂਰੋ ਨਿੳੂਜ਼
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਧਰਮਸੋਤ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਗਿ੍ਰਫਤਾਰ ਕਰ ਲਿਆ ਸੀ। ਅੱਜ ਧਰਮਸੋਤ ਦੀ ਮੁਹਾਲੀ ਅਦਾਲਤ ਵਿਚ ਪੇਸ਼ੀ ਮੌਕੇ ਵਿਜੀਲੈਂਸ ਨੇ ਹੋਰ ਰਿਮਾਂਡ ਹਾਸਲ ਦੀ ਅਪੀਲ ਕੀਤੀ ਸੀ, ਪਰ ਅਦਾਲਤ ਨੇ ਦੋਵਾਂ ਪੱਖਾਂ ਦੀ ਗੱਲ ਸੁਣਨ ਤੋਂ ਬਾਅਦ ਧਰਮਸੋਤ ਨੂੰ ਜੇਲ੍ਹ ਭੇਜ ਦਿੱਤਾ। ਦੱਸਣਯੋਗ ਹੈ ਕਿ ਧਰਮਸੋਤ ਜੰਗਲਾਤ ਘੁਟਾਲਾ ਮਾਮਲੇ ਵਿਚ ਵੀ ਘਿਰੇ ਹੋਏ ਹਨ, ਜਿਸ ਵਿਚ ਉਨ੍ਹਾਂ ਦੀ ਪਹਿਲਾਂ ਗਿ੍ਰਫਤਾਰੀ ਹੋਈ ਸੀ ਅਤੇ ਉਹ ਜ਼ਮਾਨਤ ’ਤੇ ਬਾਹਰ ਸਨ। ਧਰਮਸੋਤ ’ਤੇ ਆਰੋਪ ਹਨ ਕਿ ਉਨ੍ਹਾਂ ਨੇ ਪ੍ਰਤੀ ਦਰੱਖਤ ਦੀ ਕਟਾਈ ਬਦਲੇ 500 ਰੁਪਏ ਰਿਸ਼ਵਤ ਲਈ ਸੀ। ਧਿਆਨ ਰਹੇ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਮੰਤਰੀ ਅਤੇ ਵਿਧਾਇਕ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰ ਚੁੱਕੇ ਹਨ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਸਮੇਂ ਹੋਏ ਘੁਟਾਲਿਆਂ ਦੀ ਜਾਂਚ ਕਰ ਰਹੀ ਹੈ।

Check Also

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ …