14 C
Toronto
Friday, September 25, 2026
spot_img
Homeਭਾਰਤਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਪਾਕਿਸਤਾਨੀ ਡਰੋਨ ਨੇ ਸੁੱਟੀ 3 ਕਿਲੋ ਹੈਰੋਇਨ

ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਪਾਕਿਸਤਾਨੀ ਡਰੋਨ ਨੇ ਸੁੱਟੀ 3 ਕਿਲੋ ਹੈਰੋਇਨ

ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਪਾਕਿਸਤਾਨੀ ਡਰੋਨ ਨੇ ਸੁੱਟੀ 3 ਕਿਲੋ ਹੈਰੋਇਨਚੀਨੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਬੀਐੱਸਐੱਫ ਨੇ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਵਲੋਂ ਕਥਿਤ ਤੌਰ ’ਤੇ ਸੁੱਟੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਜਖ਼ੀਰਾ ਬਰਾਮਦ ਕੀਤਾ ਹੈ। ਲੰਘੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਸੈਕਟਰ ’ਚ ਸਰਹੱਦੀ ਚੌਕੀ ਐੱਮਡਬਲਿਊ ਨਾਰਥ ਦੇ ਖੇਤਰ ’ਚ ਭਾਰਤੀ ਇਲਾਕੇ ’ਚ ਦਾਖਲ ਹੋਏ ਡਰੋਨ ’ਤੇ ਗੋਲੀਬਾਰੀ ਕੀਤੀ ਸੀ। ਫੋਰਸ ਦੇ ਜਵਾਨਾਂ ਨੇ ਜਦੋਂ ਬਾਅਦ ਵਿੱਚ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਡਰੋਨ ਵੱਲੋਂ ਸੁੱਟੀ ਕਰੀਬ ਤਿੰਨ ਕਿਲੋ ਹੈਰੋਇਨ, ਚੀਨੀ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿਚ ਦਾਖਲ ਹੋਇਆ ਸੀ।

 

RELATED ARTICLES
POPULAR POSTS