Breaking News
Home / ਭਾਰਤ / ਉਤਰਖੰਡ ’ਚ ਪਾਸ ਹੋਇਆ ਨਕਲ ਵਿਰੋਧੀ ਸਖਤ ਕਾਨੂੰਨ

ਉਤਰਖੰਡ ’ਚ ਪਾਸ ਹੋਇਆ ਨਕਲ ਵਿਰੋਧੀ ਸਖਤ ਕਾਨੂੰਨ

ਭਰਤੀ ਪ੍ਰੀਖਿਆਵਾਂ ’ਚ ਨਕਲ ਕਰਨ ਜਾਂ ਕਰਵਾਉਣ ਵਾਲੇ ਨੂੰ ਉਮਰ ਕੈਦ ਦੇ ਨਾਲ ਹੋਵੇਗਾ 10 ਕਰੋੜ ਰੁਪਏ ਦਾ ਜੁਰਮਾਨਾ
ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਸੂਬੇ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਤੇ ਹੋਰ ਗਲਤ ਢੰਗ ਵਰਤਣ ਖਲਿਾਫ਼ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਉੱਤਰਾਖੰਡ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਪ੍ਰਸ਼ਨ ਪੱਤਰ ਛਾਪਣ ਤੋਂ ਲੈ ਕੇ ਨਤੀਜੇ ਪ੍ਰਕਾਸਤਿ ਕਰਨ ਤੱਕ ਜੇ ਕੋਈ ਵਿਅਕਤੀ ਗਲਤ ਢੰਗ ਅਪਣਾਉਣ ਦਾ ਦੋਸ਼ੀ ਸਾਬਤ ਹੋਇਆ ਤਾਂ ਉਸ ਨੂੰ ਹੁਣ ਵੱਧ ਤੋਂ ਵੱਧ ਉਮਰ ਕੈਦ ਅਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਤੋਂ ਹਾਸਲ ਕੀਤੀ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਕਰ ਲਈ ਜਾਵੇਗੀ। ਧਿਆਨ ਰਹੇ ਕਿ ਸੂਬੇ ’ਚ ਭਰਤੀ ਪ੍ਰੀਖਿਆਵਾਂ ’ਤੇ ਸਖਤੀ ਵਰਤਿਆਂ ਇਹ ਕਾਨੂੰਨ ਬਣਾਇਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਾਨੂੰਨ ਨੂੰ ਮਨਜ਼ੂਰੀ ਦੇ ਲਈ ਰਾਜਪਾਲ ਕੋਲ ਭੇਜਿਆ ਸੀ। ਰਾਜਪਾਲ ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ 24 ਘੰਟੇ ਦੇ ਅੰਦਰ-ਅੰਦਰ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ।

 

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …