Breaking News
Home / ਭਾਰਤ / ਦਿੱਲੀ ਦੇ ਉਪ ਰਾਜਪਾਲ ਨੇ ‘ਆਪ’ ਦੇ ਦੋ ਆਗੂਆਂ ਨੂੰ ਡਿਸਕੌਮ ਬੋਰਡ ਤੋਂ ਹਟਾਇਆ

ਦਿੱਲੀ ਦੇ ਉਪ ਰਾਜਪਾਲ ਨੇ ‘ਆਪ’ ਦੇ ਦੋ ਆਗੂਆਂ ਨੂੰ ਡਿਸਕੌਮ ਬੋਰਡ ਤੋਂ ਹਟਾਇਆ

ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਇਕ ਵਾਰ ਫਿਰ ਤੋਂ ਟਕਰਾਅ ਪੈਦਾ ਹੋ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਆਮ ਆਦਮੀ ਪਾਰਟੀ ਵਲੋਂ ਨਾਮਜ਼ਦ ਕੀਤੇ ਗਏ ਪ੍ਰਾਈਵੇਟ ਡਿਸਕਾਮ ਦੇ ਦੋ ਮੈਂਬਰਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਜੈਸਮੀਨ ਸ਼ਾਹ ਅਤੇ ਰਾਜ ਸਭਾ ਮੈਂਬਰ ਐਨ.ਡੀ. ਗੁਪਤਾ ਦੇ ਪੁੱਤਰ ਨਵੀਨ ਗੁਪਤਾ ਨੂੰ ਬੋਰਡ ਤੋਂ ਹਟਾ ਦਿੱਤਾ ਗਿਆ ਹੈ। ਉਪ ਰਾਜਪਾਲ ਵੀ ਕੇ ਸਕਸੈਨਾ ਦੀ ਇਸ ਕਾਰਵਾਈ ਨੂੰ ਆਮ ਆਦਮੀ ਪਾਰਟੀ ਨੇ ਗੈਰਕਾਨੂੰਨੀ ਦੱਸਦਿਆਂ ਕਿਹਾ ਕਿ ਜੈਸਮੀਨ ਸ਼ਾਹ ਅਤੇ ਨਵੀਨ ਗੁਪਤਾ ਨੂੰ ਬੋਰਡ ਤੋਂ ਹਟਾਉਣ ਦਾ ਹੁਕਮ ਉਪ ਰਾਜਪਾਲ ਜਾਰੀ ਨਹੀਂ ਕਰ ਸਕਦੇ, ਕਿਉਂਕਿ ਉਪ ਰਾਜਪਾਲ ਕੋਲ ਅਜਿਹਾ ਹੁਕਮ ਜਾਰੀ ਕਰਨ ਦੀ ਸ਼ਕਤੀ ਨਹੀਂ ਹੈ। ਆਮ ਆਦਮੀ ਪਾਰਟੀ ਨੂੰ ਇਸ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦਾ ਮਜ਼ਾਕ ਦੱਸਿਆ ਹੈ। ਉਧਰ ਉਪ ਰਾਜਪਾਲ ਨੇ ਆਪ ਆਗੂਆਂ ਨੂੰ ਡਿਸਕੌਮ ਬੋਰਡ ਤੋਂ ਹਟਾਉਣ ਦੇ ਫੈਸਲੇ ਨੂੰ ਸਹੀ ਦੱਸਦਿਆਂ ਕਿਹਾ ਕਿ ਇਨ੍ਹਾਂ ਨੂੰ ਨਿਯੁਕਤ ਕਰਨ ਸਮੇਂ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਿਛਲੇ ਸਾਲ 26 ਸਤੰਬਰ ਦੀ ਇਕ ਸ਼ਿਕਾਇਤ ਅਤੇ ਦੇ ਆਧਾਰ ’ਤੇ ਲਿਆ ਗਿਆ ਹੈ। ਰਾਜਪਾਲ ਵੀ ਕੇ ਸਕਸੈਨਾ ਨੇ ਇਹ ਵੀ ਕਿਹਾ ਕਿ ਮੇਰੇ ਇਤਰਾਜ ਕਰਨ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਸਨ।

 

Check Also

ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ

ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …