ਵਿਰੋਧੀਆਂ ਨੇ ਚੁੱਕੇ ਸਵਾਲ, ਭਾਜਪਾ ਆਗੂਆਂ ਨੇ ਮੰਗੀ ਮੁਆਫੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਨੰਗੇ ਸਿਰ ਅਰਦਾਸ਼ ਵਿਚ ਸ਼ਾਮਲ ਹੋਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ’ਚ ਘਿਰ ਗਏ ਹਨ। ਮਾਮਲਾ ਫਰੀਦਾਬਾਦ ਦਾ ਹੈ ਜਿੱਥੇ ਬਾਬਾ ਸਿੰਘ ਬੰਦਾ ਸਿੰਘ ਬਹਾਦਰ ਮੈਮੋਰੀਅਲ ਚੈਰੀਟੇਬਲ ਹਸਪਤਾਲ ਦੇ ਨੀਂਹ ਪੱਥਰ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਅਰਦਾਸ ਦੇ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿਰ ਢਕਿਆ ਹੋਇਆ ਨਹੀਂ ਸੀ। ਸਿੱਖ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਅੰਦਰ ਜਾਣ ਸਮੇਂ ਸਿਰ ਢਕਣਾ ਜ਼ਰੂਰੀ ਹੰਦਾ ਹੈ। ਮੁੱਖ ਮੰਤਰੀ ਦੇ ਨੰਗੇ ਸਿਰ ਅਰਦਾਸ ਵਿਚ ਸ਼ਾਮਲ ਹੋਣ ’ਤੇ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰਰ ਸਿੰਘ ਗਰੇਵਾਲ ਨੇ ਸਵਾਲ ਚੁੱਕੇ ਹਨ। ‘ਆਪ’ ਆਗੂ ਨੀਲ ਗਰਗ ਨੇ ਕਿਹਾ ਕਿ ਇਸ ਤਰ੍ਹਾਂ ਕਰਨਾ ਮੰਦਗਭਾਗਾ ਹੈ ਅਤੇ ਇਸ ’ਤੇ ਮਨੋਹਰ ਲਾਲ ਖੱਟਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਮਨੋਹਰ ਲਾਲ ਖੱਟਰ ਵੱਲੋਂ ਇਸ ਤਰ੍ਹਾਂ ਕਰਨ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਮਾਮਲਾ ਭਖਦਾ ਦੇਖ ਭਾਜਪਾ ਆਗੂ ਰਮਨ ਮਲਿਕ ਨੇ ਮੁਆਫ਼ੀ ਮੰਗ ਲਈ ਹੈ ਜਦਕਿ ਮੁੱਖ ਮੰਤਰੀ ਮਨੋਹਰ ਖੱਟਰ ਨੇ ਇਸ ਸਬੰਧੀ ਫ਼ਿਲਹਾਲ ਆਪਣੀ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …