Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਵਿਚ ਹੋਵੇਗੀ ਵਿਧਾਇਕਾਂ ਦੀ ਟ੍ਰੇਨਿੰਗ

ਪੰਜਾਬ ਵਿਧਾਨ ਸਭਾ ਵਿਚ ਹੋਵੇਗੀ ਵਿਧਾਇਕਾਂ ਦੀ ਟ੍ਰੇਨਿੰਗ

ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ ਬਜਟ ਇਜਲਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਸੂਬੇ ਦੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਹੁੰਦਾ ਹੈ। ਇਹ ਟ੍ਰੇਨਿੰਗ 14-15 ਫਰਵਰੀ ਨੂੰ ਹੋਵੇਗੀ। ਇਸ ਵਿਚ ਜ਼ਿਆਦਾਤਰ ਆਮ ਆਦਮੀ ਪਾਰਟੀ ਦੇ ਪਹਿਲੀ ਵਾਰ ਵਿਧਾਇਕ ਬਣੇ ਆਗੂ ਅਤੇ ਹੋਰ ਸ਼ਾਮਲ ਹੋਣਗੇ। ਇਹ ਟ੍ਰੇਨਿੰਗ ਸੈਸ਼ਨ ਪਹਿਲੀ ਵਾਰ ਵਿਧਾਇਕ ਬਣੇ ਆਗੂਆਂ ਲਈ ਹੀ ਸਭ ਤੋਂ ਮਹੱਤਵਪੂਰਨ ਹੈ। ਕਿਉਂਕਿ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਕਿਸ ਤਰ੍ਹਾਂ ਦੇ ਸਵਾਲ ਲਗਾਉਣੇ ਹਨ ਅਤੇ ਹੋਰ ਪ੍ਰਕਾਰ ਦੀਆਂ ਗਤੀਵਿਧੀਆਂ ਦੇ ਦੌਰਾਨ ਕੀ ਭੂਮਿਕਾ ਹੋਣੀ ਚਾਹੀਦੀ ਹੈ, ਇਸਦੀ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਹੁੰਦਾ ਹੈ, ਪਰ ਸੂਬਾ ਸਰਕਾਰ ਵਲੋਂ ਫਿਲਹਾਲ ਸੈਸ਼ਨ ਦੀ ਮਿਤੀ ਨਿਰਧਾਰਤ ਨਹੀਂ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮਾਰਚ ਮਹੀਨੇ ਦੇ ਪਹਿਲੇ ਹਫਤੇ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਭੂਮਿਕਾ ਅਹਿਮ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਦੇ ਆਗੂ ਵੀ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਧ ਰਹੇ ਕਰਜ਼ੇ ’ਤੇ ਸਵਾਲ ਕਰਨਗੇ। ਬਜਟ ਸੈਸ਼ਨ ਦੌਰਾਨ ‘ਆਪ’ ਵਲੋ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤੇ ਜਾਣ ਦੀ ਚਰਚਾ ਹੈ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ’ਚ 18 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੀ ਹਰ ਇਕ ਮਹਿਲਾ ਦੇ ਬੈਂਕ ਖਾਤੇ ਵਿਚ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਵਾਇਆ ਜਾਵੇਗਾ।

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …