Breaking News
Home / ਪੰਜਾਬ / ਲਤੀਫਪੁਰਾ ਦਾ ਮਾਮਲਾ ਜਿਉਂ ਦਾ ਤਿਉਂ

ਲਤੀਫਪੁਰਾ ਦਾ ਮਾਮਲਾ ਜਿਉਂ ਦਾ ਤਿਉਂ

ਲਤੀਫਪੁਰਾ ਦੇ ਲੋਕਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਲਈ ਜ਼ਿਮਨੀ ਚੋਣ ਵੀ ਸਿਰ ’ਤੇ ਹੈ ਅਤੇ ਲਤੀਫਪੁਰਾ ਦਾ ਮਾਮਲਾ ਪੰਜਾਬ ਸਰਕਾਰ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ ਅਤੇ ਇਹ ਮਾਮਲਾ ਜਿਉਂ ਦਾ ਤਿਉਂ ਖੜ੍ਹਾ ਹੈ। ਲਤੀਫਪੁਰਾ ਵਿਚ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਇੰਪਰੂਵਮੈਂਟ ਟਰੱਸਟ ਨੇ ਢਾਹ ਦਿੱਤਾ ਸੀ, ਉਨ੍ਹਾਂ ਨੂੰ ਸਰਕਾਰ ਨੇ ਵਿਚਕਾਰਲਾ ਰਸਤਾ ਕੱਢਦੇ ਹੋਏ ਕਾਲੀਆ ਕਾਲੋਨੀ ਦੇ ਪਿੱਛੇ ਬਣੇ ਕੰਪਲੈਕਸ ਵਿਚ ਫਲੈਟ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਲੋਕਾਂ ਨੇ ਸਰਕਾਰ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਲਤੀਫਪੁਰਾ ਵਿਚ ਲੋਕਾਂ ਨੇ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਹੈ। ਲਤੀਫਪੁਰਾ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਹੋਰ ਕਿਤੇ ਨਹੀਂ ਜਾਣਗੇ ਅਤੇ ਉਨ੍ਹਾਂ ਨੂੰ ਲਤੀਫਪੁਰਾ ਵਿਚ ਹੀ ਘਰ ਬਣਾ ਕੇ ਦਿੱਤੇ ਜਾਣ। ਉਨ੍ਹਾਂ ਦਾ ਆਰੋਪ ਹੈ ਕਿ ਸਰਕਾਰ ਨੇ ਜੋ ਫਲੈਟਾਂ ਦੀ ਪੇਸ਼ਕਸ਼ ਕੀਤੀ ਹੈ, ਉਹ ਬਹੁਤ ਹੀ ਘਟੀਆ ਕਿਸਮ ਦੇ ਹਨ ਅਤੇ ਏਨੇ ਛੋਟੇ ਹਨ ਕਿ ਉਨ੍ਹਾਂ ਵਿਚ ਪਰਿਵਾਰ ਦਾ ਗੁਜ਼ਾਰਾ ਨਹੀਂ ਹੋ ਸਕਦਾ। ਉਧਰ ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਲੋਕਾਂ ਨੂੰ ਲਤੀਫਪੁਰਾ ਵਿਚ ਹੀ ਘਰ ਬਣਾ ਕੇ ਦੇਵੇ ਨਹੀਂ ਤਾਂ ਸਰਕਾਰ ਦਾ ਵਿਰੋਧ ਜਾਰੀ ਰਹੇਗਾ। ਹੁਣ ਜਲੰਧਰ ਲੋਕ ਸਭਾ ਲਈ ਜ਼ਿਮਨੀ ਚੋਣ ਵੀ ਹੋਣੀ ਹੈ, ਇਸ ਤੋਂ ਪਹਿਲਾਂ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ।

 

Check Also

ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …