ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਕਮੇਟੀ ਨੇ ਲਿਆ ਫੈਸਲਾ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਖਾਰਜ ਕਰਕੇ ਉਨ੍ਹਾਂ ਨੂੰ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ ਅਤੇ ਉਨ੍ਹਾਂ ਖਿਲਾਫ਼ ਇਹ ਕਾਰਵਾਈ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਵੱਲੋਂ ਕੀਤੀ ਗਈ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪਿੰਡ ਮਲੂਕਾ ਵਿਚ ਹੋਈ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਦੌਰਾਨ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਲਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਨੇ ਪੰਜੋਲੀ ਨੂੰ ਪਾਰਟੀ ’ਚੋਂ ਕੱਢਣ ਦੀ ਸਿਫਾਰਿਸ਼ ਕੀਤੀ ਸੀ। ਪਾਰਟੀ ਆਗੂਆਂ ਨੇ ਕਿਹਾ ਪਾਰਟੀ ਨੇ ਪੰਜੋਲੀ ਨੂੰ ਬਹੁਤ ਮਾਣ-ਸਨਮਾਨ ਦਿੱਤਾ ਪ੍ਰੰਤੂ ਪੰਜੋਲੀ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਦੇ ਰਹਿੰਦੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ 6 ਸਾਲਾਂ ਲਈ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਇਕ ਸਮਾਗਮ ਦੌਰਾਨ ਕਰਨੈਲ ਸਿੰਘ ਪੰਜੋਲੀ ਨੇ ਖੁਦ ਵੀ ਮੰਨਿਆ ਸੀ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਖੁੱਲ੍ਹ ਕੇ ਮਦਦ ਕੀਤੀ ਸੀ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …