4.1 C
Toronto
Thursday, November 6, 2025
spot_img
Homeਭਾਰਤਬੀਬੀਸੀ ਦੇ ਦਿੱਲੀ ਤੇ ਮੁੰਬਈ ਸਥਿਤ ਦਫ਼ਤਰਾਂ ’ਤੇ ਆਮਦਨ ਕਰ ਵਿਭਾਗ ਵੱਲੋਂ...

ਬੀਬੀਸੀ ਦੇ ਦਿੱਲੀ ਤੇ ਮੁੰਬਈ ਸਥਿਤ ਦਫ਼ਤਰਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ

ਕਾਂਗਰਸ ਨੇ ਇਸ ਕਾਰਵਾਈ ਨੂੰ ਦੱਸਿਆ ਅਣਐਲਾਨੀ ਐਮਰਜੈਂਸੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ (ਬਿ੍ਰਟਿਸ਼ ਬਰੌਡਕਾਸਟਿੰਗ ਕਾਰਪੋਰੇਸ਼ਨ) ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਨੂੰ ਲੰਘੇ ਦਿਨੀਂ ਬੀਬੀਸੀ ਵੱਲੋਂ ਗੋਦਰਾ ਕਾਂਡ ਨਾਲ ਸਬੰਧਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਜਾਰੀ ਕੀਤੀ ਗਈ ਡਾਕੂਮੈਂਟਰੀ ਨਾਲ ਜੋੜ ਵੇਖਿਆ ਜਾ ਰਿਹਾ ਹੈ। ਕਿਉਂਕਿ ਭਾਜਪਾ ਸਰਕਾਰ ਨੇ ਇਸ ਖਿਲਾਫ਼ ਨਾਰਾਜ਼ਗੀ ਪ੍ਰਗਟ ਕਰਦਿਆਂ ਡਾਕੂਮੈਂਟਰੀ ’ਤੇ ਪਾਬੰਦੀ ਲਗਾ ਦਿੱਤੀ ਸੀ। ਭਾਰਤੀ ਜਨਤਾ ਪਾਰਟੀ ਨੇ ਬੀਬੀਸੀ ਨੂੰ ਦੁਨੀਆ ਦੀ ਸਭ ਤੋਂ ਭਿ੍ਰਸ਼ਟ ਅਤੇ ਬਕਵਾਸ ਕਾਰਪੋਰੇਸ਼ਨ ਕਰਾਰ ਦਿੱਤਾ ਅਤੇ ਮੀਡੀਆ ਸਮੂਹ ਖਿਲਾਫ਼ ਆਮਦਨ ਕਰ ਵਿਭਾਗ ਦੀ ਇਸ ਛਾਪੇਮਾਰੀ ਨੂੰ ਨਿਯਮਾਂ ਅਨੁਸਾਰ ਅਤੇ ਸੰਵਿਧਾਨਕ ਦੱਸਿਆ ਹੈ। ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਇਸ ਕਾਰਵਾਈ ਨੂੰ ਲੈ ਕੇ ਸਰਕਾਰ ’ਤੇ ਹਮਲਾ ਕਰਨ ਲਈ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਾਂਗਰਸੀਆਂ ਨੂੰ ਯਾਦ ਕਰਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਬੀਬੀਸੀ ’ਤੇ ਪਾਬੰਦੀ ਲਗਾਈ ਸੀ। ਉਧਰ ਕਾਂਗਰਸ ਨੇ ਬੀਬੀਸੀ ’ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਅਣਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਲਿਖਿਆ ਕਿ ਪਹਿਲਾਂ ਬੀਬੀਸੀ ਦੀ ਡਾਕੂਮੈਂਟਰੀ ’ਤੇ ਪਾਬੰਦੀ ਲਗਾਈ ਗਈ ਅਤੇ ਹੁਣ ਬੀਬੀਸੀ ਦੇ ਦਫਤਰਾਂ ’ਤੇ ਛਾਪੇਮਾਰੀ ਹੋ ਰਹੀ ਹੈ। ਜਦਕਿ ਅਸੀਂ ਅਡਾਨੀ ਦੇ ਮਾਮਲੇ ’ਚ ਜੇਪੀਸੀ ਦੀ ਮੰਗ ਰਹੇ ਹਾਂ ਅਤੇ ਸਰਕਾਰ ਬੀਬੀਸੀ ਦੇ ਪਿੱਛੇ ਪਈ ਹੈ।

RELATED ARTICLES
POPULAR POSTS