ਭਿ੍ਰਸ਼ਟਾਚਾਰ ਦੇ ਮਾਮਲੇ ’ਚ ਰੋਪੜ ਦੀ ਜੇਲ੍ਹ ਵਿਚ ਬੰਦ ਹੈ ਸਾਬਕਾ ਕਾਂਗਰਸੀ ਮੰਤਰੀ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਤੋਂ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਵਿਚ ਅੱਜ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਹਮਣੇ ਆਇਆ ਹੈ ਕਿ ਹੁਸ਼ਿਆਰਪੁਰ ’ਚ ਜਿਸ ਮਹਿਲਨੁਮਾ ਕੋਠੀ ਵਿਚ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ ਹੈ, ਇਹ ਕੋਠੀ ਸੁੰਦਰ ਸ਼ਾਮ ਅਰੋੜਾ ਵਲੋਂ ਮੰਤਰੀ ਰਹਿੰਦਿਆਂ ਬਣਾਈ ਗਈ ਹੈ ਅਤੇ ਉਸ ਸਮੇਂ ਤੋਂ ਹੀ ਕੋਠੀ ਵਿਵਾਦਾਂ ਵਿਚ ਚੱਲੀ ਆ ਰਹੀ ਹੈ। ਧਿਆਨ ਰਹੇ ਕਿ ਕੁਝ ਸਮਾਂ ਪਹਿਲਾਂ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਰਿਸ਼ਵਤ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਉਹ ਹੁਣ ਰੋਪੜ ਦੀ ਜੇਲ੍ਹ ਵਿਚ ਬੰਦ ਹਨ। ਸੁੰਦਰ ਸ਼ਾਮ ਅਰੋੜਾ ਨੇ ਪਿਛਲੇ ਸਾਲ 15 ਅਕਤੂਬਰ ਨੂੰ ਭਿ੍ਰਸ਼ਟਾਚਾਰ ਦੇ ਇਕ ਕੇਸ ਵਿਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਦੀ ਟੀਮ ਨੇ ਅਰੋੜਾ ਨੂੰ ਰਿਸ਼ਵਤ ਦੀ ਰਕਮ ਸਣੇ ਗਿ੍ਰਫਤਾਰ ਕਰ ਲਿਆ ਸੀ। ਧਿਆਨ ਰਹੇ ਕਿ ਸੁੰਦਰ ਸ਼ਾਮ ਅਰੋੜਾ ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਸਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …