Breaking News
Home / ਦੁਨੀਆ / ਨਰਿੰਦਰ ਮੋਦੀ ਤੇ ਜੋਅ ਬਾਇਡਨ ਨੇ ਫੋਨ ’ਤੇ ਕੀਤੀ ਗੱਲਬਾਤ

ਨਰਿੰਦਰ ਮੋਦੀ ਤੇ ਜੋਅ ਬਾਇਡਨ ਨੇ ਫੋਨ ’ਤੇ ਕੀਤੀ ਗੱਲਬਾਤ

ਭਾਰਤ ਅਤੇ ਅਮਰੀਕਾ ’ਚ ਦੁਵੱਲੇ ਸਬੰਧ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਅਤੇ ਭਾਰਤ ਦਰਮਿਆਨ ਤਕਨਾਲੋਜੀ ਭਾਈਵਾਲੀ ਦੇ ਮਹੱਤਵ ਬਾਰੇ ਚਰਚਾ ਕੀਤੀ। ਆਪਣੀ ਗੱਲਬਾਤ ਵਿੱਚ ਦੋਵਾਂ ਨੇਤਾਵਾਂ ਨੇ ਸਾਂਝੀਆਂ ਤਰਜੀਹਾਂ ’ਤੇ ਸਹਿਯੋਗ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ‘ਕਵਾਡ’ ਵਰਗੇ ਸਮੂਹਾਂ ਵਿੱਚ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ। ਏਅਰ ਇੰਡੀਆ ਅਤੇ ਬੋਇੰਗ ਵਿਚਾਲੇ ਇਤਿਹਾਸਕ ਸੌਦੇ ਦੇ ਐਲਾਨ ਤੋਂ ਬਾਅਦ ਦੋਹਾਂ ਨੇਤਾਵਾਂ ਨੇ ਫੋਨ ’ਤੇ ਗੱਲ ਕੀਤੀ। ਇਸ ਸਮਝੌਤੇ ਤਹਿਤ ਏਅਰ ਇੰਡੀਆ ਅਮਰੀਕੀ ਜਹਾਜ਼ ਨਿਰਮਾਤਾ ਕੰਪਨੀ ਤੋਂ 220 ਜਹਾਜ਼ ਖਰੀਦੇਗੀ। ਜ਼ਿਕਰਯੋਗ ਹੈ ਕਿ ਏਅਰ ਇੰਡੀਆ ਆਪਣੇ ਜਹਾਜ਼ਾਂ ਦੇ ਬੇੜੇ ਦਾ ਵਿਸਤਾਰ ਕਰਨ ਲਈ 470 ਹਵਾਈ ਜਹਾਜ਼ਾਂ ਦੀ ਖ਼ਰੀਦ ਕਰੇਗੀ। ਟਾਟਾ ਗਰੁੱਪ ਦੀ ਮਾਲਕੀ ਵਾਲੀ ਇਸ ਏਅਰਲਾਈਨ ਨੇ ਫਰਾਂਸ ਦੀ ਜਹਾਜ਼ ਬਣਾਉਣ ਵਾਲੀ ਕੰਪਨੀ ਏਅਰਬੱਸ ਅਤੇ ਅਮਰੀਕਾ ਦੀ ਕੰਪਨੀ ਬੋਇੰਗ ਤੋਂ ਕ੍ਰਮਵਾਰ 250 ਤੇ 220 ਹਵਾਈ ਜਹਾਜ਼ ਖਰੀਦਣ ਸਬੰਧੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਨ੍ਹਾਂ ਸਮਝੌਤਿਆਂ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਮੋਦੀ ਅਤੇ ਬਾਈਡਨ ਨੇ ਭਾਰਤ-ਅਮਰੀਕਾ ਆਲਮੀ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਿਆਂ ਕਰਨ ’ਤੇ ਤਸੱਲੀ ਜ਼ਾਹਿਰ ਕੀਤੀ ਹੈ।

Check Also

2022 ‘ਚ 66 ਹਜ਼ਾਰ ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

ਅਮਰੀਕਾ ਵਿਚ ਮੈਕਸਿਕੋ ਤੋਂ ਬਾਅਦ ਭਾਰਤ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਵਾਸ਼ਿੰਗਟਨ/ਬਿਊਰੋ ਨਿਊਜ਼ : …