-11 C
Toronto
Friday, December 12, 2025
spot_img
Homeਪੰਜਾਬਪੰਜਾਬ ਦਾ ਬਜਟ ਇਜਲਾਸ ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ ਸ਼ੁਰੂ

ਪੰਜਾਬ ਦਾ ਬਜਟ ਇਜਲਾਸ ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ ਸ਼ੁਰੂ

ਬਜਟ ਹੰਗਾਮਿਆਂ ਭਰਪੂਰ ਰਹਿਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦਾ ਬਜਟ ਇਜਲਾਸ ਮਾਰਚ ਦੇ ਪਹਿਲੇ ਹਫਤੇ ਸ਼ੁਰੂ ਕੀਤੇ ਜਾਣ ਦੇ ਆਸਾਰ ਹਨ। ਇਸ ਸਬੰਧੀ 21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣੀ ਹੈ ਅਤੇ ਇਸ ਮੀਟਿੰਗ ਵਿਚ ਬਜਟ ਸਬੰਧੀ ਫੈਸਲਾ ਲੈ ਲਿਆ ਜਾਵੇਗਾ। ਧਿਆਨ ਰਹੇ ਕਿ 14 ਮਾਰਚ ਤੋਂ 19 ਮਾਰਚ ਤੱਕ ਜੀ-20 ਸੰਮੇਲਨ ਦੇ ਪ੍ਰੋਗਰਾਮ ਵੀ ਅੰਮਿ੍ਰਤਸਰ ਵਿਚ ਹੋਣੇ ਹਨ ਅਤੇ ਇਸ ਸੰਮੇਲਨ ਦੀ ਮੇਜ਼ਬਾਨੀ ਵੀ ਪੰਜਾਬ ਸਰਕਾਰ ਨੇ ਕਰਨੀ ਹੈ। ਇਸ ਸਭ ਨੂੰ ਧਿਆਨ ਵਿਚ ਰੱਖ ਕੇ ਬਜਟ ਇਜਲਾਸ ਸਬੰਧੀ ਫੈਸਲਾ ਲਿਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਜੇਕਰ 3 ਮਾਰਚ ਦਿਨ ਸ਼ੁੱਕਰਵਾਰ ਨੂੰ ਬਜਟ ਇਜਲਾਸ ਸ਼ੁਰੂ ਹੁੰਦਾ ਹੈ ਤਾਂ ਪਹਿਲੇ ਦਿਨ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਰਹੇਗੀ ਅਤੇ ਫਿਰ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਦਾ ਭਾਸ਼ਣ ਹੋਵੇਗਾ। ਉਧਰ ਦੂਜੇ ਪਾਸੇ ਰਾਜਪਾਲ ਬੀਐਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਚੱਲ ਰਹੀ ਖਿੱਚੋਤਾਣ ਕਰਕੇ ਇਸ ਵਾਰ ਬਜਟ ਹੰਗਾਮਿਆਂ ਭਰਪੂਰ ਰਹਿਣ ਦੇ ਅਸਾਰ ਹਨ। ਇਸੇ ਦੌਰਾਨ ਵਿਰੋਧੀ ਧਿਰ ਕਾਂਗਰਸ ਵੀ ਬਜਟ ਇਜਲਾਸ ਦੌਰਾਨ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਯਤਨ ਕਰੇਗੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਰੋਧੀ ਧਿਰ ਵੀ ਕੋਈ ਜ਼ਿਆਦਾ ਮਜ਼ਬੂਤ ਨਹੀਂ ਹੈ, ਪਰ ਫਿਰ ਵੀ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੰਜਾਬ ਸਰਕਾਰ ਨੂੰ ਸਵਾਲ ਜ਼ਰੂਰ ਕਰਨਗੇ।

 

RELATED ARTICLES
POPULAR POSTS