-5.1 C
Toronto
Wednesday, December 31, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ

14 ਫਰਵਰੀ 2019 ਨੂੰ ਪੁਲਵਾਮਾ ਦਹਿਸ਼ਤੀ ਹਮਲੇ ‘ਚ 40 ਜਵਾਨ ਹੋਏ ਸਨ ਸ਼ਹੀਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ 14 ਫਰਵਰੀ 2019 ਨੂੰ ਸੀਆਰਪੀਐਫ ਦੇ ਜਵਾਨਾਂ ‘ਤੇ ਦਹਿਸ਼ਤੀ ਹਮਲਾ ਹੋਇਆ ਸੀ। ਇਸ ਹਮਲੇ ਨੂੰ ਚਾਰ ਸਾਲ ਹੋ ਗਏ ਹਨ। ਇਸ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਪੂਰਾ ਦੇਸ਼ ਇਨ੍ਹਾਂ ਸ਼ਹੀਦ ਜਵਾਨਾਂ ਨੂੰ ਯਾਦ ਕਰ ਰਿਹਾ ਹੈ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦ ਜਵਾਨਾਂ ਦੀ ਹਿੰਮਤ ਸਾਨੂੰ ਮਜ਼ਬੂਤ ਅਤੇ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੀ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਸ਼ਾਹ ਨੇ ਵੀ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦਾ। ਅਮਿਤ ਸ਼ਾਹ ਨੇ ਕਿਹਾ ਕਿ ਦਹਿਸ਼ਤਵਾਦ ਵਿਰੁੱਧ ਲੜਾਈ ਵਿਚ ਇਨ੍ਹਾਂ ਜਵਾਨਾਂ ਦੀ ਬਹਾਦਰੀ ਅਤੇ ਅਦੁੱਤੀ ਸਾਹਸ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਰਾਹੁਲ ਨੇ ਸ਼ਹੀਦ ਜਵਾਨਾਂ ਨੂੰ ਨਮਨ ਕਰਦਿਆਂ ਟਵੀਟ ਕੀਤਾ ਕਿ, ਪੁਲਵਾਮਾ ਦਹਿਸ਼ਤੀ ਹਮਲੇ ਦੇ ਬਹਾਦਰ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ। ਭਾਰਤ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ।

 

RELATED ARTICLES
POPULAR POSTS