2.2 C
Toronto
Thursday, January 8, 2026
spot_img
Homeਦੁਨੀਆਰਾਸ਼ਟਰਪਤੀ ਦੀ ਚੋਣ 'ਚ ਟਰੰਪ ਨੂੰ ਚੁਣੌਤੀ ਦੇਵੇਗੀ ਨਿੱਕੀ ਹੇਲੀ

ਰਾਸ਼ਟਰਪਤੀ ਦੀ ਚੋਣ ‘ਚ ਟਰੰਪ ਨੂੰ ਚੁਣੌਤੀ ਦੇਵੇਗੀ ਨਿੱਕੀ ਹੇਲੀ

ਚਾਰਲਸਟਨ/ਬਿਊਰੋ ਨਿਊਜ਼ : ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਸੰਯੁਕਤ ਰਾਸ਼ਟਰ ਦੀ ਸਫੀਰ ਨਿੱਕੀ ਹੇਲੀ (51) ਨੇ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ‘ਚ ਆਪਣੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਹੈ। ਉਹ 2024 ਲਈ ਰਿਪਬਲਿਕ ਨਾਮਜ਼ਦਗੀ ਲਈ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੁਣੌਤੀ ਦੇਵੇਗੀ।
ਉਧਰ ਭਾਰਤੀ-ਅਮਰੀਕੀ ਰਿਪਬਲਿਕਨ ਅਤੇ ਕਾਰੋਬਾਰੀ ਵਿਵੇਕ ਰਾਮਾਸਵਾਮੀ ਵੀ ਮੈਦਾਨ ‘ਚ ਉਤਰਨ ਦੀ ਤਿਆਰੀ ਕਰ ਰਹੇ ਹਨ। ਕਰੀਬ ਦੋ ਸਾਲ ਪਹਿਲਾਂ ਨਿੱਕੀ ਹੇਲੀ ਨੇ ਕਿਹਾ ਸੀ ਕਿ ਉਹ ਵ੍ਹਾਈਟ ਹਾਊਸ ਦੀ ਦੌੜ ਲਈ ਆਪਣੇ ਸਾਬਕਾ ਬੌਸ ਟਰੰਪ ਨੂੰ ਚੁਣੌਤੀ ਨਹੀਂ ਦੇਵੇਗੀ। ਪਰ ਪਿਛਲੇ ਕੁਝ ਮਹੀਨਿਆਂ ‘ਚ ਉਸ ਨੇ ਆਪਣੀ ਯੋਜਨਾ ਬਦਲ ਲਈ ਹੈ। ਉਸ ਨੇ ਕਿਹਾ ਕਿ ਉਹ ਦੇਸ਼ ਦੀ ਮਾੜੀ ਆਰਥਿਕਤਾ ਅਤੇ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣ ਦੀਆਂ ਕੋਸ਼ਿਸ਼ਾਂ ਕਰੇਗੀ।ਨਿੱਕੀ ਹੇਲੀ ਪਹਿਲੀ ਰਿਪਬਲਿਕਨ ਬਣ ਗਈ ਹੈ ਜੋ ਆਉਂਦੇ ਮਹੀਨਿਆਂ ‘ਚ ਰਾਸ਼ਟਰਪਤੀ ਉਮੀਦਵਾਰ ਦੀ ਨਾਮਜ਼ਦਗੀ ਲਈ ਆਪਣਾ ਚੋਣ ਪ੍ਰਚਾਰ ਸ਼ੁਰੂ ਕਰੇਗੀ।

RELATED ARTICLES
POPULAR POSTS