Breaking News
Home / ਪੰਜਾਬ / ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਲਈ ਐਪ ਲਾਂਚ

ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਲਈ ਐਪ ਲਾਂਚ

ਲੋਕਾਂ ਨੂੰ ਘਰਾਂ ਵਿੱਚ ਹੀ ਮਿਲੇਗਾ ਸਰਟੀਫਿਕੇਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਤੇ ਐੱਨਆਈਸੀ ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਲਈ ਇਕ ‘ਐਪ’ ਲਾਂਚ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਐਪ’ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ‘ਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਇਸ ਲੋਕਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਲਿਵਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਪ੍ਰਣਾਲੀ ‘ਚ ਕਿਧਰੇ ਜ਼ਿਆਦਾ ਪਾਰਦਰਸ਼ਤਾ ਆਵੇਗੀ।
ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੌਡਿਊਲ ‘ਤੇ ਅਪਲੋਡ ਕੀਤਾ ਜਾਵੇਗਾ।
ਇਸ ਮਗਰੋਂ ਆਰਟੀਓ ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐੱਮਵੀਆਈ ਵੱਲੋਂ ਆਨਲਾਈਨ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐੱਨਆਈਸੀ ਵੱਲੋਂ ਸਾਂਝੇ ਤੌਰ ‘ਤੇ ਤਿਆਰ ਕੀਤੀ ਗਈ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …