16 C
Toronto
Sunday, October 19, 2025
spot_img
Homeਪੰਜਾਬਪਾਵਨ ਸਰੂਪ ਲਾਪਤਾ ਨਹੀਂ ਹੋਏ, ਪਰ ਭੇਟਾ ਦੀ ਹੇਰਾਫੇਰੀ ਹੋਈ : ਧਾਮੀ

ਪਾਵਨ ਸਰੂਪ ਲਾਪਤਾ ਨਹੀਂ ਹੋਏ, ਪਰ ਭੇਟਾ ਦੀ ਹੇਰਾਫੇਰੀ ਹੋਈ : ਧਾਮੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਵਿਚ ਮੁੜ ਦਾਅਵਾ ਕੀਤਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਜਿਨ੍ਹਾਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਹ ਅਸਲ ਵਿੱਚ ਲਾਪਤਾ ਨਹੀਂ ਹੋਏ ਹਨ ਤੇ ਨਾ ਹੀ ਕੋਈ ਬੇਅਦਬੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਭੇਟਾ ਦੇ ਘਪਲੇ ਨਾਲ ਸਬੰਧਤ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਹੁਣ ਤੱਕ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਫ਼ੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੁੱਦੇ ਸਬੰਧੀ ਸਿੱਖ ਸਦਭਾਵਨਾ ਦਲ ਦਾ ਧਰਨਾ ਵੀ ਜਾਰੀ ਹੈ। ਇਸ ਤੋਂ ਇਲਾਵਾ ਹੋਰ ਕਈ ਸਿੱਖ ਜਥੇਬੰਦੀਆਂ ਵੀ ਲਗਾਤਾਰ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਸਬੰਧ ਵਿੱਚ ਇਕ ਵੀਡੀਓ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਇਹ ਸਰੂਪ ਨਾ ਲਾਪਤਾ ਹੋਏ ਹਨ ਤੇ ਨਾ ਹੀ ਬੇਅਦਬੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਵੇਲੇ ਦੇ ਜ਼ਿੰਮੇਵਾਰ ਅਮਲੇ ਵੱਲੋਂ ਇਹ ਸਰੂਪ ਸੰਗਤ ਨੂੰ ਦਿੱਤੇ ਗਏ, ਪਰ ਇਨ੍ਹਾਂ ਦੀ ਭੇਟਾ ਦਰਜ ਨਹੀਂ ਕੀਤੀ ਗਈ ਤੇ ਇਹ ਭੇਟਾ ਉਨ੍ਹਾਂ ਦੀ ਜੇਬ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ‘ਤੇ ਧੋਖਾਧੜੀ ਦਾ ਮਾਮਲਾ ਹੈ ਤੇ ਇਸ ਸਬੰਧੀ ਲਗਪਗ ਦਰਜਨ ਮੁਲਾਜ਼ਮਾਂ ਨੂੰ ਜੁਰਮਾਨਾ ਲਾਉਣ ਤੇ ਸੇਵਾਵਾਂ ਖਤਮ ਕਰਨ ਦੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਰਵਾਈ ਗਈ ਜਾਂਚ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਧਾਮੀ ਨੇ ਕਿਹਾ ਕਿ ਰਿਪੋਰਟ ਵਿੱਚ ਸਪੱਸ਼ਟ ਹੈ ਇਹ ਸਰੂਪ ਸੰਗਤ ਨੂੰ ਭੇਜੇ ਗਏ ਹਨ।

 

 

RELATED ARTICLES
POPULAR POSTS