ਦੋ ਦਿਨਾਂ ਦੇ ਦੌਰੇ ‘ਤੇ ਤੇਲੰਗਾਨਾ ਪਹੁੰਚੇ ਹੋਏ ਹਨ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾਂ ਦੌਰੇ ‘ਤੇ ਤੇਲੰਗਾਨਾ ਪਹੁੰਚੇ ਹੋਏ ਹਨ। ਇਸ ਦੌਰਾਨ ਭਗਵੰਤ ਮਾਨ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨੂੰ ਵੀ ਨਾਲ ਲੈ ਕੇ ਗਏ ਹਨ। ਮੁੱਖ ਮੰਤਰੀ ਨੇ ਦੌਰੇ ਦੇ ਪਹਿਲੇ ਦਿਨ ਵੀਰਵਾਰ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੇਲੰਗਾਨਾ ਦੇ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ ਹੈ। ਇਸ ਦੌਰਾਨ ਭਗਵੰਤ ਮਾਨ ਨੇ ਤੇਲੰਗਾਨਾ ‘ਚ ਡੈਮ ਦਾ ਨਿਰੀਖਣ ਵੀ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੱਗੇ ਹੋਏ ਹਾਂ। ਅਸੀਂ ਨਵੀਂ ਤਕਨੀਕ ਦੀ ਜਾਣਕਾਰੀ ਲੈਣ ਲਈ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਵੀ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੇਲੰਗਾਨਾ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ਵਿਚ ਛੋਟੇ-ਛੋਟੇ ਡੈਮ ਬਣਾਏ ਗਏ ਹਨ, ਜਿਸ ਨਾਲ ਇਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਮੀਟਰ ਤੱਕ ਉਤੇ ਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤੇਲੰਗਾਨਾ ਵਾਲਿਆਂ ਨੇ ਪਿੰਡਾਂ ਦੇ ਟੋਬਿਆਂ ਨੂੰ ਡੂੰਘੇ ਕਰਕੇ ਉਨ੍ਹਾਂ ‘ਤੇ ਛੋਟੇ-ਛੋਟੇ ਡੈਮ ਬਣਾ ਦਿੱਤੇ ਹਨ। ਜਦੋਂ ਇਹ ਡੈਮ ਭਰ ਜਾਂਦੇ ਹਨ ਅਤੇ ਲੋਕ ਮੋਟਰਾਂ ਲਗਾ ਕੇ ਫਸਲਾਂ ਨੂੰ ਪਾਣੀ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਵੀ ਇਹ ਕੰਮ ਕਰਨਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ 23-24 ਫਰਵਰੀ ਨੂੰ ਮੁਹਾਲੀ ਵਿਚ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਵਿਚ ਦੇਸ਼ ਅਤੇ ਵਿਦੇਸ਼ਾਂ ਦੇ ਕਾਰੋਬਾਰੀ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਦੌਰੇ ‘ਤੇ ਪਹੁੰਚੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਹੋਰ ਪ੍ਰੋਡਕਟਾਂ ਲਈ ਮੁੱਖ ਮੰਤਰੀ ਮਾਹਿਰਾਂ ਕੋਲੋਂ ਵੀ ਜਾਣਕਾਰੀ ਵੀ ਹਾਸਲ ਕਰਨਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …