ਕਿਹਾ : ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਵਾਲੇ ਦੇਸ਼ ਨੂੰ ਕਰਨਾ ਚਾਹੁੰਦੇ ਹਨ ਤਬਾਹ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਜਪਾ ’ਤੇ ਵੱਡਾ ਸਿਆਸੀ ਹਮਲਾ ਕਰਦਿਆਂ ਹਿੰਦੂਤਵ ਦੀ ਰਾਜਨੀਤੀ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਹਰ ਧਰਮ ਅਤੇ ਫਿਰਕੇ ਦੇ ਲੋਕ ਰਹਿੰਦੇ ਹਨ ਅਤੇ ਅਜ਼ਾਦ ਦੇਸ਼ ਅੰਦਰ ਸਭ ਨੂੰ ਅਜ਼ਾਦੀ ਨਾਲ ਰਹਿਣ ਦਾ ਹੱਕ ਹੈ, ਪ੍ਰੰਤੂ ਭਾਜਪਾ ਵਾਲੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾ ਕੇ ਤਬਾਹ ਕਰਨਾ ਚਾਹੁੰਦੇ। ਬੀਬੀਸੀ ਖਿਲਾਫ਼ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਉਤੇ ਬੋਲਦਿਆਂ ਵੀ ਨਿਤਿਸ਼ ਕੁਮਾਰ ਨੇ ਭਾਜਪਾ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਬੀਬੀਸੀ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਇਹ ਸਾਫ਼ ਹੋ ਗਿਆ ਹੈ ਕਿ ਜੇਕਰ ਕੋਈ ਵੀ ਭਾਜਪਾ ਦੇ ਖਿਲਾਫ਼ ਬੋਲੇਗਾ ਤਾਂ ਉਸ ਨੂੰ ਇਸ ਤਰ੍ਹਾਂ ਦੇ ਹੀ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਆਪਣੀ ਸਰਕਾਰ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਡੇ ਖਿਲਾਫ਼ ਜੋ ਲਿਖਣਾ ਅਤੇ ਬੋਲਣਾ ਚਾਹੁੰਦੇ ਹਨ ਉਹ ਲਿਖ ਅਤੇ ਬੋਲ ਸਕਦੇ ਹਨ ਅਸੀਂ ਕਿਸੇ ਨਾਲ ਧੱਕਾ ਨਹੀਂ ਕਰਾਂਗੇ, ਕਿਉਂਕਿ ਫੈਸਲਾ ਜਨਤਾ ਨੇ ਕਰਨਾ ਹੁੰਦਾ ਹੈ। ਸਾਡਾ ਕੰਮ ਹੈ ਲੋਕਾਂ ਦੀ ਸੇਵਾ ਕਰਨਾ ਕਰਨਾ ਜਿਸ ਵਿਚ ਅਸੀਂ ਦਿਨ ਰਾਤ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਅਸੀਂ ਉਸ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …