ਕਿਹਾ : ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬਚਾਅ ਨੇ ਭਿ੍ਰਸ਼ਟਾਚਾਰੀਆਂ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਖਿਲਾਫ਼ ਰਿਸ਼ਵਤ ਮਾਮਲੇ ਵਿਚ ਸਾਰੇ ਸਬੂਤ ਸਭ ਦੇ ਸਾਹਮਣੇ ਹਨ। ਜਿਨ੍ਹਾਂ ਵਿਚ ਵਿਧਾਇਕ ਦੀ ਰਿਸ਼ਵਤ ਮੰਗਣ ਵਾਲੀ ਰਿਕਾਰਡਿੰਗ, ਵਿਜੀਲੈਂਸ ਦੇ ਛਾਪੇ ਦੌਰਾਨ ਸਰਕਟ ਹਾਊਸ ਵਿਚ ਮੌਜੂਦਗੀ ਰਿਸ਼ਵਤ ਮਾਮਲੇ ’ਚ ਵਿਧਾਇਕ ਦੀ ਸ਼ਮੂਲੀਅਤ ਨੂੰ ਦਰਸਾਉਂਦੀ ਹੈ। ਪ੍ਰੰਤੂ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਿ੍ਰਸ਼ਟਾਚਾਰੀਆਂ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਅਜਿਹੇ ਭਿ੍ਰਸ਼ਟ ਵਿਧਾਇਕਾਂ ਰਾਹੀਂ ਹੀ ਪੈਸਾ ਉਪਰ ਤੱਕ ਪਹੁੰਚਦਾ ਹੈ। ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਅਮਿਤ ਰਤਨ ਦੇ ਅਸਤੀਫ਼ਾ ਦੀ ਮੰਗ ਕੀਤੀ ਹੈ। ਉਧਰ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਅਮਿਤ ਰਤਨ ਨੂੰ ਬਚਾਉਣ ਦਾ ਆਰੋਪ ਲਗਾਇਆ ਅਤੇ ਉਨ੍ਹਾਂ ਕਿਹਾ ਕਿ ਜਿਸ ਵਿਧਾਇਕ ਨੂੰ ਪਿਛਲੇ ਦਰਵਾਜ਼ੇ ਰਾਹੀਂ ਬਾਹਰ ਕੱਢਿਆ ਗਿਆ ਹੈ, ਉਸ ਨੂੰ ਵੀ ਪੀਏ ਦੇ ਨਾਲ ਹੀ ਗਿ੍ਰਫ਼ਤਾਰ ਕੀਤਾ ਜਾਣਾ ਚਾਹੀਦਾ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …