Breaking News
Home / ਪੰਜਾਬ / ਰਿਸ਼ਵਤ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਰਿਸ਼ਵਤ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਕਿਹਾ : ਅਸੀਂ ਕਿਸੇ ਨੂੰ ਨਹੀਂ ਬਖਸ਼ਣਾ, ਭਾਵੇਂ ਕੋਈ ਵੀ ਹੋਵੇ
ਨਵਾਂ ਸ਼ਹਿਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵਾਂ ਸ਼ਹਿਰ ਵਿਖੇ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ’ਚ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਯਾਦ ਵੀ ਕੀਤਾ, ਉਥੇ ਹੀ ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਇਸ ਮੌਕੇ ਭਿ੍ਰਸ਼ਟਾਚਾਰ ਦੇ ਮੁੱਦੇ ’ਤੇ ਉਨ੍ਹਾਂ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਬਖਸ਼ਣਾ ਨਹੀਂ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਭਿ੍ਰਸ਼ਟ ਵਿਚ ਲਿਪਤ ਹਰ ਵਿਅਕਤੀ ਖਿਲਾਫ਼ ਖਿਲਾਫ਼ ਜਾਂਚ-ਪੜਤਾਲ ਤੋਂ ਬਾਅਦ ਬਣਦੀ ਸਖਤ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਸਾਰਿਆਂ ਨੇ ਸਭ ਕੁਝ ਦੇਖ ਹੀ ਲਿਆ ਹੈ, ਉਨ੍ਹਾਂ ਕਿਹਾ ਕਿ ਭਾਵੇਂ ਰਿਸ਼ਵਤਖੋਰ ਚਾਹੇ ਆਮ ਆਦਮੀ ਪਾਰਟੀ ਦਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ ਕਾਨੂੰਨ ਸਭ ਲਈ ਇਕੋ ਹੈ। ਹਰ ਭਿ੍ਰਸ਼ਟਾਚਾਰੀ ਕੋਲੋਂ ਲੋਕਾਂ ਦੇ ਪੈਸੇ ਦਾ ਹਿਸਾਬ ਲਿਆ ਜਾਵੇਗਾ ਅਤੇ ਹਿਸਾਬ ਵੇਲੇ ਇਹ ਨਹੀਂ ਦੇਖਿਆ ਜਾਵੇਗਾ ਕਿ ਉਹ ਵਿਅਕਤੀ ਕਿਹੜੀ ਪਾਰਟੀ ਨਾਲ ਸਬੰਧਤ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …