11.9 C
Toronto
Saturday, October 18, 2025
spot_img
Homeਪੰਜਾਬਸਕਾਲਰਸ਼ਿਪ ਘੁਟਾਲਾ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਸਕਾਲਰਸ਼ਿਪ ਘੁਟਾਲਾ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਕੈਬਨਿਟ ਮੰਤਰੀ ਬਲਜੀਤ ਕੌਰ ਨੇ 6 ਅਧਿਕਾਰੀਆਂ ਨੂੰ ਅਹੁਦੇ ਤੋਂ ਕੀਤਾ ਬਰਖਾਸਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਸਕਾਲਰਸ਼ਿਪ ਘੁਟਾਲਾ ਮਾਮਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ’ਚ 6 ਅਫ਼ਸਰਾਂ ਦੀ ਮਿਲੀਭੁਗਤ ਸਬੰਧੀ ਪੁਸ਼ਟੀ ਹੋਈ ਹੈ ਅਤੇ ਇਨ੍ਹਾਂ ਆਰੋਪੀ ਅਫ਼ਸਰਾਂ ’ਤੇ ਕਾਰਵਾਈ ਕਰਦਿਆਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਤੁਰੰਤ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਬਰਖਾਸਤ ਕੀਤੇ ਗਏ 4 ਆਰੋਪੀ ਅਫ਼ਸਰ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਨਾਲ ਸਬੰਧਤ ਹਨ ਜਦਕਿ 2 ਆਰੋਪੀ ਅਫ਼ਸਰ ਵਿੱਤ ਵਿਭਾਗ ਨਾਲ ਸਬੰਧਤ ਹਨ। ਬਰਖਾਸਤ ਕੀਤੇ ਗਏ ਅਧਿਕਾਰੀਆਂ ਵਿਚ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ, ਚਰਨਜੀਤ ਸਿੰਘ ਡਿਪਟੀ ਕੰਟਰੋਲਰ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ, ਰਾਕੇਸ਼ ਅਰੋੜਾ ਅਤੇ ਬਲਦੇਵ ਸਿੰਘ ਦੋਵੇਂ ਸੀਨੀਅਰ ਸਹਾਇਕ ਦੇ ਨਾਮ ਸ਼ਾਮਲ ਹਨ। ਜਦਕਿ ਇਨ੍ਹਾਂ ਵਿਚੋਂ ਚਰਨਜੀਤ ਸਿੰਘ ਅਤੇ ਰਾਕੇਸ਼ ਅਰੋੜਾ ਸੇਵਾ ਮੁਕਤ ਹੋ ਚੁੱਕੇ ਹਨ। ਧਿਆਨ ਰਹੇ ਕਿ ਸਕਾਲਰਸ਼ਿਪ ਘੋਟਾਲੇ ਦੇ ਇਸ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਵੀ ਆਰੋਪ ਲਗ ਚੁੱਕੇ ਹਨ ਅਤੇ ਇਹ ਘੁਟਾਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਹੋਇਆ ਸੀ।

RELATED ARTICLES
POPULAR POSTS