ਵਿਧਾਇਕ ਅਮਿਤ ਰਤਨ ਖਿਲਾਫ਼ ਕਾਰਵਾਈ ਦੀ ਕੀਤੀ ਮੰਗ, ‘ਆਪ’ ਦੀ ਇਮਾਨਦਾਰੀ ’ਤੇ ਚੁੱਕੇ ਸਵਾਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਿਸ਼ਮ ਗਰਗ ਦੀ ਰਿਸ਼ਵਤ ਮਾਮਲੇ ’ਚ ਗਿ੍ਰਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਈਮਾਨਾਂ ਦੀ ਸਰਕਾਰ ਦੱਸਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਆਰੋਪ ’ਚ ਅਕਾਲੀ ਦਲ ’ਚੋਂ ਕੱਢੇ ਗਏ ਕੋਟਫੱਤਾ ਨੂੰ ਕੱਟੜ ਬੇਈਮਾਨ ਸਰਕਾਰ ਨੇ ਅਮਿਤ ਰਤਨ ਨੂੰ ਟਿਕਟ ਦਿੱਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਸਾਰਾ ਦੋਸ਼ ਪੀਏ ਸਿਰ ਮੜ੍ਹਨਾ ਚਾਹੁੰਦੀ ਹੈ ਜਦਕਿ ਸਰਪੰਚ ਦਾ ਕਹਿਣਾ ਹੈ ਕਿ ਵਿਧਾਇਕ ਨੇ ਉਸ ਕੋਲੋਂ ਪੈਸੇ ਮੰਗੇ ਸਨ ਪ੍ਰੰਤੂ ਫਿਰ ਵੀ ਵਿਧਾਇਕ ਨੂੰ ਗਿ੍ਰਫ਼ਤਾਰ ਨਹੀਂ ਕੀਤਾ ਜਾ ਰਿਹਾ। ਉਥੇ ਹੀ ਭਾਰਤੀ ਜਨਤਾ ਪਾਰਟੀ ਨੇ ਵੀ ‘ਆਪ’ ਸਰਕਾਰ ਦੇ ਬਦਲਾਅ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕਾਂਗਰਸ ਪਰਟੀ ਸਮੇਤ ਸਮੂਹ ਵਿਰੋਧੀ ਧਿਰਾਂ ਨੇ ਵਿਧਾਇਕ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਅਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਬਚਾਉਣ ਦੇ ਆਰੋਪ ਵੀ ਲਗਾਇਆ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …