9.8 C
Toronto
Tuesday, October 28, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸ਼ਿਵਰਾਤਰੀ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸ਼ਿਵਰਾਤਰੀ ਦੀ ਦਿੱਤੀ ਵਧਾਈ

ਕਿਹਾ : ਭਗਵਾਨ ਸ਼ਿਵ ਸਭ ’ਤੇ ਆਪਣੀ ਕਿਰਪਾ ਬਣਾਈ ਰੱਖਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵਾਨ ਸ਼ਿਵ ਸਾਰਿਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਭਨਾਂ ਦੇ ਘਰ ਖੁਸ਼ੀਆਂ ਅਤੇ ਖੇੜੇ ਬਣੇ ਰਹਿਣ। ਧਿਆਨ ਰਹੇ ਕਿ ਅੱਜ ਮਹਾਸ਼ਿਵਰਾਤਰੀ ਦਾ ਦਿਹਾੜਾ ਦੇਸ਼-ਵਿਦੇਸ਼ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਸਵੇਰ ਤੋਂ ਹੀ ਦੇਸ਼ ਭਰ ਦੇ ਮੰਦਿਰਾਂ ਵਿਚ ਸ਼ਿਵ ਭਗਤਾਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲ ਰਹੀਆਂ ਜਿਨ੍ਹਾਂ ਵੱਲੋਂ ਸ਼ਰਧਾ ਨਾਲ ਮੰਦਿਰਾਂ ਵਿਚ ਮੱਥਾ ਟੇਕਿਆ ਅਤੇ ਭੋਲੇ ਨਾਥ ਦੀ ਪੂਜਾ ਕੀਤੀ ਜਾ ਰਹੀ ਹੈ। ਸ਼ਿਵਰਾਤਰੀ ਮੌਕੇ ਦੇਸ਼ ਭਰ ਦੇ ਮੰਦਿਰਾਂ ਨੂੰ ਬੜੇ ਸੋਹਣੇ ਤਰੀਕੇ ਨਾਲ ਸਜਾਇਆ ਗਿਆ ਹੈ। ਉਧਰ ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੇ ਵੀ ਮਹਾਂ ਸ਼ਿਵਰਾਤਰੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਤਰ ਪ੍ਰਦੇਸ਼ ਦੇ ਵਾਰਾਣਸੀ ਦੇ ਸ਼ਿਵ ਮੰਦਿਰ ’ਚ ਭੋਲੇ ਨਾਥ ਦੇ ਦਰਸ਼ਨ ਕਰਨ ਲਈ ਸ਼ਿਵ ਭਗਤ ਪੂਰੀ ਰਾਤ ਲਾਈਨ ’ਚ ਖੜ੍ਹੇ ਰਹੇ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਵੇਰੇ 10 ਵਜੇ ਤੱਕ 3 ਲੱਖ ਸ਼ਿਵ ਭਗਤ ਦਰਸ਼ਨ ਕਰ ਚੁੱਕੇ ਹਨ। ਅਜਿਹਾ ਹੀ ਹਾਲ ਉਜੈਨ ਦੇ ਮਹਾਕਾਲ ਮੰਦਿਰ ਦਾ ਹੈ ਅਤੇ ਇਥੇ ਵੀ ਤਿੰਨ ਲੱਖ ਤੋਂ ਜ਼ਿਆਦਾ ਸ਼ਰਧਾਲੂ ਪਹੁੰਚ ਚੁੱਕੇ ਹਨ। ਉਧਰ ਗੁਜਰਾਤ ਦੇ ਧਰਮਪੁਰ ’ਚ 31 ਲੱਖ ਰੁਦਰਾਕਸ਼ ਦੀ ਮਦਦ ਨਾਲ 31.5 ਫੱਟ ਉਚਾ ਸ਼ਿਵਲਿੰਗ ਬਣਾਇਆ ਗਿਆ ਹੈ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸ਼ਿਵ ਭਗਤ ਪਹੁੰਚੇ।

RELATED ARTICLES
POPULAR POSTS