ਪੀਐਸਈਬੀ ਦੀ ਚੇਅਰਮੈਨ ਡਾ. ਸਤਬੀਰ ਬੇਦੀ ਨੂੰ ਲਗਾਇਆ, ਕਾਂਗਰਸ ਨੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਦਿੱਲੀ ਦੇ ਅਧਿਕਾਰੀਆਂ ’ਤੇ ਕਾਂਗਰਸ ਪਾਰਟੀ ਭੜਕ ਉਠੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਲਗਾਉਣ ’ਤੇ ਇਤਰਾਜ ਪ੍ਰਗਟ ਕੀਤਾ ਹੈ। ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੇ ਅਹਿਸਾਨਾਂ ਦੇ ਲਈ ਪੰਜਾਬ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਲਿਖਿਆ ਕਿ ਰਿਅਲ ਐਸਟੇਟ ਰੈਗੂਲੇਟਰੀ ਅਥਾਰਟੀ ਦੀ ਤਰ੍ਹਾਂ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਦੇ ਅਹੁਦੇ ’ਤੇ ਗੈਰ ਪੰਜਾਬੀ ਡਾ. ਸਤਬੀਰ ਸਿੰਘ ਬੇਦੀ ਦੀ ਨਿਯੁਕਤੀ ਇਹੀ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਕਿ ਅਜਿਹਾ ਇਸ ਤਰ੍ਹਾਂ ਲਗਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਵੱਖ-ਵੱਖ ਵਿਭਾਗਾਂ ’ਚ ਆਪਣਾ ਜਾਲ ਫੈਲਾਅ ਰਹੇ ਹਨ। ਡਾ. ਸਤਬੀਰ ਬੇਦੀ ਨੂੰ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਲਗਾਉਣਾ ਇਸੇ ਗੱਲ ਨੂੰ ਸਾਬਤ ਕਰਦਾ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …