Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਚੰਨੀ ਨੇ ਦਸਤਾਰ ’ਤੇ ਟੋਪੀ ਪਹਿਨਣ ਦੇ ਮਾਮਲੇ ’ਚ ਮੰਗੀ ਮੁਆਫ਼ੀ

ਸਾਬਕਾ ਮੁੱਖ ਮੰਤਰੀ ਚੰਨੀ ਨੇ ਦਸਤਾਰ ’ਤੇ ਟੋਪੀ ਪਹਿਨਣ ਦੇ ਮਾਮਲੇ ’ਚ ਮੰਗੀ ਮੁਆਫ਼ੀ

ਹਿਮਾਚਲ ਦੌਰੇ ਦੌਰਾਨ ਚਰਨਜੀਤ ਚੰਨੀ ਕੋਲੋਂ ਹੋਈ ਸੀ ਗਲਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਫਿਰ ਸੁਰਖੀਆਂ ਵਿਚ ਹਨ। ਇਹ ਮਾਮਲਾ ਦਸਤਾਰ ਉਤੇ ਟੋਪੀ ਪਹਿਨਣ ਦਾ ਹੈ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਕੋਲੋਂ ਫੋਨ ’ਤੇ ਮੁਆਫ਼ੀ ਮੰਗ ਲਈ ਹੈ ਅਤੇ ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭਰੋਸਾ ਵੀ ਦਿਵਾਇਆ ਕਿ ਉਹ ਜਲਦੀ ਹੀ ਲਿਖਤੀ ਰੂਪ ਵਿਚ ਮੁਆਫ਼ੀ ਮੰਗਣਗੇ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੰਘੇ ਦਿਨੀਂ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਵੀ ਕੀਤੀ ਸੀ। ਮੁਲਾਕਾਤ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਚੰਨੀ ਨੂੰ ਸਨਮਾਨ ਵਜੋਂ ਇਕ ਸ਼ਾਲ ਅਤੇ ਹਿਮਾਚਲ ਟੋਪੀ ਪਹਿਨਾਈ ਸੀ ਅਤੇ ਚੰਨੀ ਨੇ ਉਹ ਟੋਪੀ ਆਪਣੀ ਦਸਤਾਰ ਉਪਰ ਰੱਖ ਲਈ। ਚਰਨਜੀਤ ਚੰਨੀ ਵੱਲੋਂ ਇਸ ਕੀਤੇ ਜਾਣ ਤੋਂ ਬਾਅਦ ਸਿੱਖ ਸੰਗਠਨਾਂ ਵਿਚ ਭਾਰਤੀ ਰੋਸ ਪਾਇਆ ਗਿਆ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਪਣੀ ਗਲਤੀ ਲਈ ਮੁਆਫ਼ੀ ਮੰਗ ਲਈ ਹੈ।

 

Check Also

ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ

ਐਡਵੋਕੇਟ ਧਾਮੀ ਨੇ ਕਿਹਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ ਬਾਰੇ ਵੀ …