ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਪੰਜਾਬ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਲਾਭ ਕਮਾਉਣ ਵਿਚ ਇੰਨਾ ਰੁੱਝ ਗਏ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਬੁੱਢਾ ਦਰਿਆ ਗੰਦਾ ਨਾਲਾ ਬਣ ਗਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੇ ਵੀ ਲੋਕਾਂ ਦੀ ਸਿਹਤ ਅਤੇ ਗਰੀਬਾਂ ਬਾਰੇ ਨਹੀਂ ਸੋਚਿਆ ਕਿ ਇਹ ਇਲਾਕਾ ਕਿੰਨੀ ਗੰਦਗੀ ਝੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਪਿੰਡ ਅਜਿਹੇ ਹਨ, ਜਿੱਥੇ ਨਲਕਿਆਂ ਵਿਚੋਂ ਕਾਲਾ ਪਾਣੀ ਆਉਂਦਾ ਹੈ ਤੇ ਲੋਕ ਉਹੀ ਪਾਣੀ ਪੀਣ ਨੂੰ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਇਲਾਕੇ ਅਜਿਹੇ ਪਾਣੀ ਨਾਲ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਬੱਚਿਆਂ ਦੇ ਵਾਲ ਵੀ ਚਿੱਟੇ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਹੀ ਇਲਾਕਾ ਹੈ ਜਿੱਥੇ ਬਾਦਲਾਂ ਨੇ ਕਈ ਸਾਲਾਂ ਤੱਕ ਰਾਜ ਕੀਤਾ, ਪਰ ਲੋਕਾਂ ਨੂੰ ਹੁਣ ਤੱਕ ਕਾਲੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਨਹੀਂ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਲਗਾਏ ਜਾ ਰਹੇ ਪਲਾਂਟ ਬਾਰੇ ਦੱਸਿਆ ਕਿ ਇਸ ਪ੍ਰਾਜੈਕਟ ’ਤੇ 650 ਕਰੋੜ ਰੁਪਏ ਦਾ ਖਰਚ ਆਵੇਗਾ, ਜਿਸ ਨੂੰ ਦੋ ਸਕੀਮਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਾਲਾ ਪਾਣੀ 3-4 ਸਟੇਜਾਂ ਤੋਂ ਨਿਕਲ ਕੇ ਸਾਫ ਹੋ ਜਾਵੇਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …